Breaking News
Dashmesh GS Electricals Verka Smart Media Insurance Point Tav Prasad

ਸੂਬੇ ਭਰ ‘ਚ 25 ਸਰਕਾਰੀ ਸਕੂਲਾਂ ਦੇ ਨਾਮ ਬਦਲੇ

ਬਿਆਸ ਪਿੰਡ ਦੇ ਸਕੂਲ ਦਾ ਨਾਮ ਮੈਰਾਥਨ ਅਥਲੀਟ ਫੌਜਾ ਸਿੰਘ ਦੇ ਨਾਮ ’ਤੇ ਰੱਖਿਆ

ਚੰਡੀਗੜ੍ਹ, 21 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰ ਵੱਲੋਂ ਪੰਜਾਬ ਦੇ 25 ਸਰਕਾਰੀ ਸਕੂਲਾਂ ਦਾ ਬਦਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤੱਕ 115 ਸਕੂਲਾਂ ਦਾ ਨਾਮ ਬਦਲਿਆ ਜਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਹੁਣ ਤੱਕ 115 ਸਕੂਲਾਂ ਦੇ ਨਾਮ ਗਦਰੀ ਬਾਬਿਆਂ, ਸ਼ਹੀਦਾਂ ਦੇ ਨਾਮ ਉਤੇ ਰੱਖੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡ ਬਿਆਸ ਦੇ ਸਕੂਲ ਦਾ ਨਾਮ ਮੈਰਾਥਨ ਅਥਲੀਟ ਫੌਜਾ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਸਮੇਂ ਵਿੱਚ ਹੋਰ ਕੀ ਕਈ ਦੇਸ਼ ਭਗਤਾਂ, ਸੁਤੰਤਰਤਾ ਸਰਗਰਮੀਆਂ, ਸ਼ਹੀਦਾਂ ਦੇ ਨਾਮਾਂ ਉਤੇ ਸਕੂਲਾਂ ਦੇ ਨਾਮ ਰੱਖੇ ਜਾਣਗੇ।

Leave a Reply

Your email address will not be published. Required fields are marked *