Breaking News
Dashmesh GS Electricals Verka Smart Media Insurance Point Tav Prasad

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ : ਮੁੱਖ ਮੰਤਰੀ


ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

ਅੰਮ੍ਰਿਤਸਰ/ਚੰਡੀਗੜ੍ਹ, 22 ਜੁਲਾਈ, ਅਮਨਦੀਪ ਸਿੰਘ : 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ ਅਤੇ ਜਲਦ ਹੀ ਪੂਰੇ ਵੇਰਵੇ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਨਾਲ ਹੀ ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਅਪੀਲ ਕੀਤੀ। 

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹਮੇਸ਼ਾ ਮਜ਼ਬੂਤ ਰਹੇਗੀ ਅਤੇ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

Leave a Reply

Your email address will not be published. Required fields are marked *