Breaking News
Dashmesh GS Electricals Verka Smart Media Insurance Point Tav Prasad

ਸਿੱਖ ਉਮੀਦਵਾਰਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ‘ਚ ‘ਕਕਾਰਾਂ’ ਸਮੇਤ ਸ਼ਾਮਿਲ ਹੋਣ ਦੀ ਮਿਲੇ ਪੂਰਨ ਆਜ਼ਾਦੀ: ਪਰਮਿੰਦਰ ਬਰਾੜ

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਨੁਸਾਰ ਦਿਸ਼ਾਂ ਨਿਰਦੇਸ਼ ਜਾਰੀ ਕਰਨ ਲਈ ਰਾਜਸਥਾਨ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਰਾਜਸਥਾਨ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਸਿਆਸੀ ਅਤੇ ਧਾਰਮਿਕ ਪੱਧਰ ‘ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਸਿੱਖ ਧਰਮ ਦੇ ਆਦਰ ਸਤਿਕਾਰ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਅਧਿਕਾਰਾਂ ਦੀ ਰੱਖਿਆ ਵੱਲ ਇੱਕ ਮੱਤਵਪੂਰਨ ਕਦਮ ਹੈ।

ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਵੱਲੋਂ ਸਿੱਖ ਉਮੀਦਵਾਰਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਆਪਣੀ ਧਾਰਮਿਕ ਪਛਾਣ ਜਿਵੇਂ ਕਿ ਕੜਾ, ਕ੍ਰਿਪਾਨ, ਪਗੜੀ ਆਦਿ ਸਣੇ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਨਾਲ, ਇੱਕ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਅਜਿਹੀਆਂ ਹਦਾਇਤਾਂ ਸਿਰਫ ਰਾਜਸਥਾਨ ਹੀ ਨਹੀਂ, ਸਗੋਂ ਸਾਰੇ ਦੇਸ਼ ਵਿੱਚ ਲਾਗੂ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਕੋਈ ਵੀ ਸਿੱਖ ਵਿਦਿਆਰਥੀ ਆਪਣੀ ਆਸਥਾ ਜਾਂ ਪਛਾਣ ਕਰਕੇ ਪੀੜਤ ਨਾ ਹੋਵੇ।

ਬਰਾੜ ਨੇ ਰਾਜਸਥਾਨ ਘੱਟ ਗਿਣਤੀ ਕਮਿਸ਼ਨ ਵੱਲੋਂ ਗੁਰਸਿੱਖ ਵਿਦਿਆਰਥੀ ਨਾਲ ਵਾਪਰੀ ਘਟਨਾ ਉਤੇ ਗੰਭੀਰ ਨੋਟਿਸ ਲੈਣ ਨੂੰ ਵੀ ਸਰਾਹਿਆ ਅਤੇ ਕਿਹਾ ਕਿ ਭਾਜਪਾ ਸਿੱਖਾਂ ਦੇ ਧਾਰਮਿਕ ਹੱਕਾਂ ਤੇ ਉਹਨਾਂ ਦੀਆ ਧਾਰਮਿਕ ਭਾਵਨਾਵਾਂ ਦੀ ਪੂਰੀ ਰੱਖਿਆ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਅਨੁਕੂਲ ਧਾਰਮਿਕ ਆਜ਼ਾਦੀ ਹਰ ਨਾਗਰਿਕ ਦਾ ਹੱਕ ਹੈ, ਤੇ ਸਿੱਖ ਵਿਦਿਆਰਥੀਆਂ ਨੂੰ ਕਿਸੇ ਵੀ ਪ੍ਰੀਖਿਆ, ਸਰਕਾਰੀ ਜਾਂ ਨਿਯੁਕਤੀ ਪ੍ਰਕਿਰਿਆ ਦੌਰਾਨ ਆਪਣੀ ਪਛਾਣ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।ਉਹਨਾਂ ਸਿੱਖਾਂ ਦੀਆਂ ਧਰਮਿਕ ਭਾਵਨਾਵਾਂ ਦਾ ਖਿਆਲ ਕਰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਰਾਜਸਥਾਨ ਭਾਜਪਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

Leave a Reply

Your email address will not be published. Required fields are marked *