Breaking News
Dashmesh GS Electricals Verka Smart Media Insurance Point Tav Prasad

ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ:

ਸਾਬਕਾ ਅਕਾਲੀ ਆਗੂ ਅਤੇ ਪੰਜਾਬ ਦੀ ਮਸ਼ਹੂਰ ਰੀਅਲ ਸਟੇਟ ਕੰਪਨੀ ਗਿਲਕੋ ਵੈਲੀ ਦੇ ਮਾਲਕ ਰਣਜੀਤ ਸਿੰਘ ਗਿੱਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ. ਗਿੱਲ ਨੇ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਉੱਤੇ ਅੱਜ ਸ੍ਰੀ ਸੈਣੀ ਨੇ ਉਨ੍ਹਾਂ ਨੂ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ।

ਦੱਸਣਯੋਗ ਹੈ ਕਿ ਰਣਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖਰੜ ਤੋਂ ਦੋ ਵਾਰ ਚੋਣ ਲੜ ਚੁੱਕੇ ਹਨ। ਕੁਝ ਦਿਨ ਉਨ੍ਹਾਂ ਵੱਲੋਂ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਅਗਲੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਵੀ ਵਿਧਾਇਕਾ ਵਜੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਰਣਜੀਤ ਸਿੰਘ ਗਿੱਲ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਪਰ ਅੱਜ ਉਹਨਾਂ ਭਾਜਪਾ ਦਾ ਪੱਲਾ ਫੜ੍ਹ ਕੇ ਸਾਰੀਆਂ ਚਰਚਾਵਾਂ ‘ਤੇ ਰੋਕ ਲਾ ਦਿੱਤੀ ਹੈ।

Leave a Reply

Your email address will not be published. Required fields are marked *