ਭਾਰਤੀ ਟੀਮ ਨੇ 5 ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਬੜਤ ਬਣਾਈ ਬਿਹਤਰੀਨ ਬੱਲੇਬਾਜ਼ੀ ਸਦਕਾ ਈਸ਼ਾਨ ਕਿਸ਼ਨ ਨੂੰ ਮੈਨ ਆਫ ਦੀ ਮੈਚ ਚੁਣਿਆ ਰਾਏਪੁਰ, 23 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਪੰਜ ਮੈਚਾਂ ਦੀ ਟੀ–20 ਸੀਰੀਜ਼ ਦਾ ਰਾਏਪੁਰ ਵਿਖੇ ਖੇਡਿਆ ਗਿਆ ਦੂਜਾ ਮੁਕਾਬਲਾ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤ ਵਿਕਟਾਂ ਨਾਲ ਆਪਣੇ…
ਮਹਿਲਾ ਵੇਟਲਿਫਟਰਾਂ ਨੂੰ ਸਸ਼ਕਤ ਬਣਾਉਣ ਦਾ ਵਿਸ਼ੇਸ਼ ਉਪਰਾਲਾ ਮੋਹਾਲੀ, 22 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਖੇਲੋ ਇੰਡੀਆ ਪ੍ਰੋਗਰਾਮ ਤਹਿਤ ਅਸਮਿਤਾ ਵੇਟਲਿਫਟਿੰਗ ਲੀਗ 2025-26 ਦੀ ਮੇਜ਼ਬਾਨੀ ਕੀਤੀ ਗਈ। ਇਹ ਮੁਕਾਬਲਾ ਸਪੋਰਟਸ ਅਥਾਰਟੀ ਆਫ਼ ਇੰਡੀਆ, ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਅਤੇ ਇੰਡੀਅਨ ਵੇਟਲਿਫਟਿੰਗ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਸੀਜੀਸੀ ਲਾਂਡਰਾਂ ਸਣੇ ਟ੍ਰਾਈਸਿਟੀ ਖੇਤਰ ਦੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਸੁਤੰਤਰ ਖੇਡ ਕਲੱਬਾਂ ਦੀਆਂ 70 ਤੋਂ ਵੱਧ ਮਹਿਲਾ ਵੇਟਲਿਫਟਰਾਂ ਨੇ ਹਿੱਸਾ ਲਿਆ। ਭਾਗੀਦਾਰਾਂ ਨੇ ਜੂਨੀਅਰ, ਸੀਨੀਅਰ ਅਤੇ ਯੂਥ ਭਾਗਾਂ ਦੇ ਤਹਿਤ ਅੱਠ ਭਾਰ ਵਰਗਾਂ ਵਿੱਚ ਮੁਕਾਬਲਾ ਕੀਤਾ। ਅਸਮਿਤਾ ਵੇਟਲਿਫਟਿੰਗ ਲੀਗ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੇ ਔਰਤਾਂ ਦੀ ਭਾਗੀਦਾਰੀ ਨੂੰ ਬੜਾਵਾ ਦੇਣਾ ਅਤੇ ਐਥਲੀਟਾਂ ਲਈ ਪੇਸ਼ੇਵਰ ਮੁਕਾਬਲੇ ਵਿੱਚ ਅੱਗੇ ਵਧਣ ਲਈ ਰਾਹ ਬਣਾਉਣਾ ਸੀ। ਇਹ ਮੁਕਾਬਲਾ ਭਾਰਤ ਵਿੱਚ ਔਰਤਾਂ ਲਈ ਇੱਕ ਸਮਾਵੇਸ਼ੀ ਅਤੇ ਟਿਕਾਊ ਖੇਡ ਵਾਤਾਵਰਣ ਪ੍ਰਣਾਲੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਵੀ ਉਜਾਗਰ ਕਰਦਾ ਹੈ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਰਮਨਪ੍ਰੀਤ ਕੌਰ, ਪੰਜਾਬ ਦੀ ਸਰਵੋਤਮ ਮਹਿਲਾ ਵੇਟਲਿਫਟਰ 2024-25 ਅਤੇ 2025-26 ਅਤੇ ਸੀਨੀਅਰ ਰਾਸ਼ਟਰੀ ਚੈਂਪੀਅਨ ਨੇ ਸ਼ਮੂਲੀਅਤ ਕੀਤੀ।ਇਸ ਤੋਂ ਇਲਾਵਾ ਮੌਕੇ ’ਤੇ ਮੌਜੂਦ ਹੋਰ ਪਤਵੰਤਿਆਂ ਵਿੱਚ ਸੀਜੀਸੀ ਲਾਂਡਰਾਂ ਦੇ ਵਾਈਸ ਚੇਅਰਮੈਨ ਪਰਮਪਾਲ ਸਿੰਘ ਢਿੱਲੋਂ, ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਰਾਜਦੀਪ ਸਿੰਘ, ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਕੈਪਟਨ ਵਿਨੋਦ ਜਸਵਾਲ, ਐੱਚਓਡੀ, ਸਪੋਰਟਸ, ਸੀਜੀਸੀ ਲਾਂਡਰਾਂ, ਸੰਸਥਾ ਦੇ ਡੀਨ…
© 2025 Punjabidunia. All rights reserved. | Powered by WordPress | Theme by TheBootstrapThemes