Breaking News
Dashmesh GS Electricals Verka Smart Media Insurance Point Tav Prasad

ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਮੌਤ

ਅੰਮ੍ਰਿਤਸਰ, 23 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਬੀਤੀ ਸਵੇਰੇ ਲਾਹੌਰ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਣ ਜ਼ਿਲ੍ਹਾ ਪਟਿਆਲੇ ਦੇ ਪਿੰਡ ਰੱਤਾ ਖੇੜਾ ਵਾਸੀ 67 ਸਾਲਾ ਜੰਗੀਰ ਸਿੰਘ ਵਜੋਂ ਹੋਈ ਹੈ।

ਦੱਸਣਯੋਗ ਹੈ ਕਿ 2,480 ਮੈਂਬਰਾਂ ਦਾ ਇਕ ਜੱਥਾ 10 ਦਿਨਾਂ ਪਾਕਿਸਤਾਨ ਵਿਚ ਗੁਰਧਾਮਾਂ ਦੀ ਯਾਤਰਾ ਤੋਂ ਬਾਅਦ ਬੀਤੀ ਕੱਲ੍ਹ ਵਾਪਸ ਪਰਤਿਆ ਅਤੇ ਮ੍ਰਿਤਕ ਦੀ ਦੇਹ ਨੂੰ ਅਟਾਰੀ-ਵਾਹਗਾ ਸਾਂਝੀ ਜਾਂਚ ਚੌਕੀ ਰਾਹੀਂ ਵਾਪਸ ਲਿਆਂਦਾ ਗਿਆ। ਜਥੇ ਦੇ ਨਾਲ ਆਏ ਉਸਦੇ ਪਰਿਵਾਰਕ ਮੈਂਬਰ ਵੀ ਉਸਦੀ ਦੇਹ ਨੂੰ ਉਸਦੇ ਜੱਦੀ ਘਰ ਲੈ ਗਏ। ਜਾਣਕਾਰੀ ਅਨੁਸਾਰ ਸਵੇਰੇ 4 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

Leave a Reply

Your email address will not be published. Required fields are marked *