Breaking News
Smart Media Dashmesh Mohali Walk Smart Media Insurance Point Hardev Singh Ubha

ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ‘ਚ ਨਾਕਾਮ : ਬਿਕਰਮਜੀਤ ਸਿੰਘ ਚੀਮਾ

ਚੰਡੀਗੜ੍ਹ, 27 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਤੋਂ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਕਿਸਾਨਾਂ ਦੇ ਮੁੱਦਿਆਂ ਤੇ ਰਾਜਨੀਤੀ ਕਰਕੇ ਸਰਕਾਰ ਬਣਾਈ, ਪੰਜਾਬ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕੀਤੇ ।

ਉਹਨਾਂ ਕਿਹਾ ਕਿ ਹੁਣ ਪੰਜਾਬ ਦੇ ਕਿਸਾਨ ਝੋਨੇ ਦੀ ਫਸਲ ਲਈ ਲੋੜ ਅਨੁਸਾਰ ਬਿਜਲੀ ਤੇ ਪਾਣੀ ਨਾ ਮਿਲਣ ਕਾਰਨ ਪਰੇਸ਼ਾਨ ਹਨ ਪਰ ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਕਿਸਾਨਾਂ ਦੀ ਸਾਰ ਨਹੀ ਲੈ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਣਦੇਖੀ ਕਾਰਨ ਪੰਜਾਬ ਦੇ ਕਿਸਾਨ ਆਪਣੀਆਂ ਫਸਲਾਂ ਦੀ ਬਿਜਾਈ ਨਹੀ ਕਰ ਸਕੇ ਕਿਉਂਕਿ ਪੰਜਾਬ ਵਿੱਚ ਲੋੜ ਅਨੁਸਾਰ ਬਾਰਸ਼ ਨਾ ਹੋਣ ਕਾਰਨ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਸਖ਼ਤ ਜ਼ਰੂਰਤ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋਈ ਹੈ।

ਬਿਕਰਮਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਤੇ ਨਹਿਰੀ ਪਾਣੀ ਮੁਹੱਈਆਂ ਕਰਵਾਉਣ।

Leave a Reply

Your email address will not be published. Required fields are marked *