
ਪੈਰਿਸ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਮੰਗਲਵਾਰ ਨੂੰ ਪੈਰਿਸ ਓਲੰਪਿਕ 2024 ਦੇ ਚੌਥੇ ਦਿਨ ਦੱਖਣੀ ਕੋਰੀਆ ਨੂੰ ਹਰਾ ਕੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਸ਼ੂਟਿੰਗ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤ ਦਾ ਇਹ ਦੂਜਾ ਤਗ਼ਮਾ ਹੈ।
ਇਸ ਤਰ੍ਹਾਂ ਮਨੂ ਭਾਕਰ ਭਾਰਤ ਦੇ ਇਤਿਹਾਸ ਵਿੱਚ ਇੱਕ ਹੀ ਓਲੰਪਿਕ ਐਡੀਸ਼ਨ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ਅਥਲੀਟ ਬਣ ਗਈ ਹੈ।