ਮੋਹਾਲੀ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ‘ਚ ਫਸੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐਸ.ਪੀ ਜਗਦੀਸ਼ ਭੋਲਾ ਬਾਰੇ ਫੈਸਲਾ ਆ ਗਿਆ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਜਗਦੀਸ਼ ਭੋਲਾ ਸਮੇਤ ਹੋਰ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਖੁਲਾਸੇ ਨਾਲ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਸੀ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ 25 ਲੋਕਾਂ ਨੂੰ ਐਨਡੀਪੀਐਸ ਐਕਟ ਤਹਿਤ ਸਜ਼ਾ ਸੁਣਾਈ ਸੀ।