AMRIT VELE DA HUKAMNAMA SRI DARBAR SAHIB SRI AMRITSAR, ANG 913, 15 April, 2024
ਰਾਮਕਲੀ ਮਹਲਾ ੫ ॥
ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
ਅਰਥ:- ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ। ਇਕ ਉਹੀ ਹਰੇਕ ਜੀਵ ਦਾ ਮਾਲਕ ਹੈ।1। ਰਹਾਉ। (ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ) ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ। (ਹੇ ਭਾਈ! ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ।1।
ਹੇ ਭਾਈ! ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ (ਧਾਰਮਿਕ) ਚਰਚਾ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਇਸਤ੍ਰੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ। ਹੇ ਭਾਈ! ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦੇ ਹਨ।2।
ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ; ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ; ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆਂ ਬੀਤਦੀ ਹੈ; ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ।3।
ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ; ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ; ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਿਆਂ।4।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!