
ਚੰਡੀਗੜ੍ਹ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਭਾਜਪਾ ਵੱਲੋਂ ਪੰਜਾਬ ‘ਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਨਵੀ ਸੂਚੀ ਮੁਤਾਬਕ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਵਿੰਡ, ਹੁਸ਼ਿਆਰਪੁਰ (ਰਿਜ਼ਰਵ) ਤੋਂ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਜਦਕਿ ਬਠਿੰਡਾ ਲੋਕ ਸਭਾ ਸੀਟ ਤੋਂ ਸੀਨੀਅਰ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸ੍ਰੀਮਤੀ ਪਰਮਪਾਲ ਕੌਰ ਸਿੱਧੂ (IAS) ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸ੍ਰੀਮਤੀ ਪਰਮਪਾਲ ਕੌਰ ਸਿੱਧੂ (IAS) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
