
ਪਟਨਾ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਬਿਹਾਰ ਦੀ ਰਾਜਧਾਨੀ ਪਟਨਾ ਦੇ ਕੰਕਰਬਾਗ ਥਾਣਾ ਖੇਤਰ ‘ਚ ਮੰਗਲਵਾਰ ਨੂੰ ਇਕ ਆਟੋ ਰਿਕਸ਼ਾ ਅਤੇ ਕਰੇਨ ਵਿਚਾਲੇ ਹੋਈ ਟੱਕਰ ‘ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ ਰਾਮ ਲਖਨ ਮਾਰਗ ‘ਤੇ ਪਟਨਾ ਮੈਟਰੋ ਦੇ ਨਿਰਮਾਣ ਕੰਮ ‘ਚ ਲੱਗੀ ਕਰੇਨ ਨਾਲ ਆਟੋ ਰਿਕਸ਼ਾ ‘ਚ ਸਫਰ ਕਰ ਰਹੇ ਲੋਕ ਟਕਰਾ ਗਏ। ਇਸ ਹਾਦਸੇ ਵਿੱਚ ਆਟੋ ਰਿਕਸ਼ਾ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਤਿੰਨ ਹੋਰਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਪੁਰਸ਼, ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਮ੍ਰਿਤਕ ਰੋਹਤਾਸ, ਮਧੁਬਨੀ, ਮੁਜ਼ੱਫਰਪੁਰ ਅਤੇ ਵੈਸ਼ਾਲੀ ਦੇ ਰਹਿਣ ਵਾਲੇ ਹਨ। ਮ੍ਰਿਤਕਾਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।
ਇਸ ਦੌਰਾਨ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ।