Breaking News
Dashmesh GS Electricals Smart Media Insurance Point Tav Prasad

Hukamnama, Sri Darbar Sahib Amritsar – Punjabi Dunia

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 17-ਜੂਨ-2026, ਅੰਗ 626

ਸੋਰਠਿ ਮਹਲਾ ੫ ॥ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

सोरठि महला ५ ॥तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

Sorathi mahalaa 5 ||Taapu gavaaiaa guri poore || Vaaje anahad toore || Sarab kaliaa(nn) prbhi keene || Kari kirapaa aapi deene ||1||Bedan satiguri aapi gavaaee || Sikh santt sabhi sarase hoe hari hari naamu dhiaaee || rahaau ||Jo manggahi so levahi || Prbh apa(nn)iaa santtaa devahi || Hari govidu prbhi raakhiaa || Jan naanak saachu subhaakhiaa ||2||6||70||

ਵਿਆਖਿਆ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ । ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ । ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ । ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ਰਹਾਉ ॥ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ । ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ । (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! (ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥

अर्थ: सोरठि महला ५ ॥ पूर्ण गुरु ने हरिगोविन्द का ज्वर दूर कर दिया है और अब घर में अनहद बाजे बज रहे हैं। प्रभु ने सर्व कल्याण किया है और अपनी कृपा करके उसने स्वयं ही सुख घर में दिया है॥ १॥सतगुरु ने स्वयं ही हमारी विपत्ति दूर की है। हरि-नाम का ध्यान करने से सभी शिष्य एवं संत प्रसन्न हो गए हैं।॥ रहाउ॥जो कुछ संत मांगते हैं, वही वे पा लेते हैं। प्रभु अपने संतों को सब कुछ देता है। प्रभु ने श्री हरिगोविन्द की रक्षा की है यह दास नानक सहजस्वभाव सत्य कह रहा है ॥२॥७॥७१॥

Meaning: Sorat’h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1||The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause ||They obtain that which they ask for. God gives to His Saints. God saved Hargobind. Servant Nanak speaks the Truth. ||2||6||70||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

Leave a Reply

Your email address will not be published. Required fields are marked *