

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਮਿਤੀ 19-ਜੂਨ-2026, ਅੰਗ 597
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
सोरठि महला १ ॥तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥जनम मरन कउ इहु जगु बपुड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥
Sorathi mahalaa 1 ||Too prbh daataa daani mati pooraa ham thaare bhekhaaree jeeu || Mai kiaa maagau kichhu thiru na rahaaee hari deejai naamu piaaree jeeu ||1||Ghati ghati ravi rahiaa banavaaree || Jali thali maheeali gupato varatai gur sabadee dekhi nihaaree jeeu || rahaau ||Marat paiaal akaasu dikhaaio guri satiguri kirapaa dhaaree jeeu || So brhamu ajonee hai bhee honee ghat bheetari dekhu muraaree jeeu ||2||Janam maran kau ihu jagu bapu(rr)o ini doojai bhagati visaaree jeeu || Satiguru milai ta guramati paaeeai saakat baajee haaree jeeu ||3||Satigur banddhan to(rr)i niraare bahu(rr)i na garabh majhaaree jeeu || Naanak giaan ratanu paragaasiaa hari mani vasiaa nirankkaaree jeeu ||4||8||
ਵਿਆਖਿਆ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । ਹੇ ਹਰੀ! ਮੈਨੂੰ (ਕੇਵਲ) ਆਪਣਾ ਨਾਮ ਦੇਹ ਤਾਂ ਜੋ ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ॥੧॥ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ! ਰਹਾਉ ॥ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਤੇ ਜੀਵ ਨੂੰ ਪ੍ਰਭੂ ਦੀ ਹੋਂਦ, ਧਰਤੀ, ਆਕਾਸ਼ ਤੇ ਪਾਤਾਲ ਵਿਚ ਵਿਖਾ ਦਿੱਤੀ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ॥੨॥ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ॥੩॥ਜਿਨ੍ਹਾਂ ਨੂੰ ਸਤਿਗੁਰੂ ਮਾਇਆ ਦੇ ਬੰਧਨ ਤੋੜ ਕੇ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ । ਹੇ ਨਾਨਕ! ਜਿਨ੍ਹਾਂ ਦੇ ਅੰਦਰ (ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ॥੪॥੮॥
अर्थ: सोरठि महला १ ॥ हे प्रभु! तू दाता एवं दानशील है और बुद्धि से परिपूर्ण है, लेकिन हम तो तेरे भिखारी ही हैं। मैं तुझ से क्या माँगूं? क्योंकि कुछ भी स्थिर रहने वाला नहीं है अर्थात् प्रत्येक पदार्थ नश्वर है। इसलिए मुझे तो केवल अपना प्यारा हरि-नाम ही दीजिए।॥१ ॥प्रभु तो प्रत्येक हृदय में विद्यमान है। वह समुद्र, धरती एवं गगन में गुप्त रूप से व्यापक है और गुरु के शब्द द्वारा उसके दर्शन करके कृतार्थ हुआ जा सकता है।॥ रहाउ ॥गुरु-सतगुरु ने कृपा करके मृत्युलोक, पाताल लोक एवं आकाश में उसके दर्शन करवा दिए हैं। वह अयोनि ब्रह्म वर्तमान में भी है और भविष्य में भी विद्यमान रहेगा। इसलिए अपने हृदय में ही मुरारि प्रभु के दर्शन करो ॥ २॥बेचारी यह दुनियां तो जन्म मरण के चक्र में ही पड़ी हुई है, चूंकि इसने द्वैतभाव में फंसकर प्रभु-भक्ति को ही भुला दिया है। जब सतगुरु मिल जाता है तो ही ज्ञान प्राप्त होता है, किन्तु शाक्त मनुष्य ने भक्ति के बिना अपनी जीवन की बाजी हार दी है।॥३॥सतिगुरु ने मेरे बन्धन तोड़कर मुझे मुक्त कर दिया है और अब मैं गर्भ-योनि में नहीं आऊँगा। हे नानक ! अब मेरे हदय में ज्ञान-रत्न का प्रकाश हो गया है और निराकार प्रभु ने मेरे मन में निवास कर लिया है।॥४ ॥८ ॥
Meaning: Sorat’h, First Mehl: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. ||1||In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause ||In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. ||2||This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. ||3||Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. ||4||8||
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ