Breaking News
Dashmesh GS Electricals Smart Media Insurance Point Tav Prasad

Hukamnama Sri Darbar Sahib, Amritsar – Punjabi Dunia

Amrit Vele Da Hukamnama Sri Darbar Sahib, Amritsar, Date 29-07-2026 Ang 855

ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥

ਅਰਥ: (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧। ਹੇ ਪਿਆਰੇ ਸੱਜਣ! ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ) , (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ। ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।੨। (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।੩। (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ। ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।੪। ਕਬੀਰ ਆਖਦਾ ਹੈ-ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨।

बिलावलु ॥ बिदिआ न परउ बादु नही जानउ ॥ हरि गुन कथत सुनत बउरानो ॥१॥ मेरे बाबा मै बउरा सभ खलक सैआनी मै बउरा ॥ मै बिगरिओ बिगरै मति अउरा ॥१॥ रहाउ ॥ आपि न बउरा राम कीओ बउरा ॥ सतिगुरु जारि गइओ भ्रमु मोरा ॥२॥ मै बिगरे अपनी मति खोई ॥ मेरे भरमि भूलउ मति कोई ॥३॥ सो बउरा जो आपु न पछानै ॥ आपु पछानै त एकै जानै ॥४॥ अबहि न माता सु कबहु न माता ॥ कहि कबीर रामै रंगि राता ॥५॥२॥

अर्थ: (बहसों की खातिर) मैं (तुम्हारी तर्क भरी) विद्या नहीं पढ़ता, ना ही मैं (धार्मिक) बहसें करनी जानता हूँ (भाव, आत्मिक जीवन के लिए मैं किसी विद्वता भरी धार्मिक-चर्चा की आवश्यक्ता नहीं समझता)। मैं तो प्रभू की सिफत-सालह करने-सुनने में मस्त रहता हूँ।1। हे प्यारे सज्जन! (लोगों के लिए तो) मैं पागल हूँ। लोग समझदार हैं मैं बवरा हूँ। (लोगों के विचार से) मैं गलत रास्ते पड़ गया हूँ (क्योंकि मैं अपने गुरू के राह पर चल कर प्रभू का भजन करता हूँ), (पर लोग अपना ध्यान रखें, इस) गलत राह पर कोई और ना चले।1। रहाउ। मैं अपने आप (इस प्रकार) बावरा नहीं बना, यह तो मुझे मेरे प्रभू ने (अपनी भक्ति में जोड़ के) पागल कर दिया है, और मेरे गुरू ने मेरा भ्रम-वहम सब जला डाले हैं।2। (यदि) कुमार्ग पर पड़े हुए ने अपनी बुद्धि गवा ली है (तो भला लोगों को क्यों मेरा इतना फिक्र है?) तो कोई और मेरे वाले इस भुलेखे में बेशक ना पड़े।3। (पर लोगों को ये भुलेखा है कि प्रभू की भक्ति करने वाला आदमी पागल होता है। जबकि दरअसल) पागल वह सख्श है जो अपनी अस्लियत को नहीं पहचानता। जो अपने आप को पहचानता है वह हर जगह एक परमात्मा को बसता जानता है।4। कबीर कहता है- परमात्मा के प्यार में रंग के जो मनुष्य इस जीवन में दीवाना नहीं बनता, उसने (फिर) कभी भी नहीं बनना (और वह जीवन व्यर्थ गवा के जाएगा)।5।2।

BILAAVAL: I do not read books of knowledge, and I do not understand the debates. I have gone insane, chanting and hearing the Glorious Praises of the Lord. || 1 || O my father, I have gone insane; the whole world is sane, and I am insane. I am spoiled; let no one else be spoiled like me. || 1 || Pause || I have not made myself go insane — the Lord made me go insane. The True Guru has burnt away my doubt. || 2 || I am spoiled; I have lost my intellect. Let no one go astray in doubt like me. || 3 || He alone is insane, who does not understand himself. When he understands himself, then he knows the One Lord. || 4 || One who is not intoxicated with the Lord now, shall never be intoxicated. Says Kabeer, I am imbued with the Lord‟s Love. || 5 || 2 ||

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *