
ਮਨੀਲਾ, 10 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:
ਫਿਲੀਪੀਨਜ਼ ਦੇ ਮਿੰਡਾਨਾਓ ਵਿੱਚ ਰਿਕਟਰ ਪੈਮਾਨੇ ‘ਤੇ 7.2 ਦੀ ਤੀਬਰਤਾ ਵਾਲਾ ਭੂਚਾਲ ਆਇਆ ਹੈ, ਜਿਸ ਨੇ ਮਿੰਡਾਨਾਓ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਅਧਿਕਾਰੀਆਂ ਨੇ ਭੂਚਾਲ ਤੋਂ ਬਾਅਦ ਸੰਭਾਵੀ ਝਟਕਿਆਂ ਦੀ ਚੇਤਾਵਨੀ ਵੀ ਦਿੱਤੀ ਹੈ।