Breaking News
Smart Media Dashmesh Insurance Point

ਬੰਗਲਾਦੇਸ਼ : ਹਿੰਸਕ ਭੀੜ ਨੇ ਸਾਬਕਾ ਕਪਤਾਨ ਮੁਰਤਜ਼ਾ ਦੇ ਘਰ ਨੂੰ ਲਾਈ ਅੱਗ

ਮਸ਼ਰਫੇ ਮੁਰਤਜ਼ਾ, ਸ਼ੇਖ ਹਸੀਨਾ ਦੀ ਪਾਰਟੀ ‘ਅਵਾਮੀ ਲੀਗ’ ਦੇ ਹਨ ਸੰਸਦ

ਢਾਕਾ, 6 ਅਗਸਤ, ਪੰਜਾਬੀ ਦੁਨੀਆ ਬਿਊਰੋ:

ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਅਤੇ ਸੋਮਵਾਰ ਨੂੰ ਦੇਸ਼ ਛੱਡਣ ਤੋਂ ਬਾਅਦ ਦੇਸ਼ ਵਿੱਚ ਭੜਕੀ ਹਿੰਸਾ ਦੌਰਾਨ ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਮਸ਼ਰਫੇ ਬਿਨ ਮੁਰਤਜ਼ਾ ਦੇ ਘਰ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਕਥਿਤ ਤੌਰ ‘ਤੇ ਅੱਗ ਲਗਾ ਦਿੱਤੇ ਜਾਣ ਦੀ ਖਬਰ ਹੈ।

ਮਸ਼ਰਫੇ ਮੁਰਤਜ਼ਾ, ਖੁਲਨਾ ਡਿਵੀਜ਼ਨ ਦੇ ਨਰੈਲ-2 ਹਲਕੇ ਤੋਂ ਸੰਸਦ ਮੈਂਬਰ ਹਨ, ਨੇ ਬੰਗਲਾਦੇਸ਼ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ ਆਮ ਚੋਣਾਂ ਦੌਰਾਨ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਦੇ ਉਮੀਦਵਾਰ ਵਜੋਂ ਲਗਾਤਾਰ ਦੂਜੀ ਵਾਰ ਆਪਣੀ ਸੀਟ ਹਾਸਲ ਕੀਤੀ।

ਬੰਗਲਾਦੇਸ਼ ਦੇ ਪ੍ਰਮੁੱਖ ਅਖ਼ਬਾਰ ‘ਢਾਕਾ ਟ੍ਰਿਬਿਊਨ’ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਅਵਾਮੀ ਲੀਗ ਦੇ ਦਫ਼ਤਰ ਨੂੰ ਵੀ ਅੱਗ ਲਾ ਦਿੱਤੀ ਅਤੇ ਇਸ ਦੇ ਪ੍ਰਧਾਨ ਸੁਭਾਸ਼ ਚੰਦਰ ਬੋਸ ਦੇ ਘਰ ਦੀ ਭੰਨਤੋੜ ਕੀਤੀ।

Leave a Reply

Your email address will not be published. Required fields are marked *