Breaking News
Smart Media Dashmesh Mohali Walk Smart Media Insurance Point Hardev Singh Ubha

ਹਸ਼ ਮਨੀ ਮਾਮਲਾ: ਅਦਾਲਤ ਨੇ ਟਰੰਪ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਨਿਊਯਾਰਕ, 17 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਸ਼ ਮਨੀ ਕੇਸ ਸਮੇਤ 34 ਮਾਮਲਿਆਂ ‘ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਸਵਾਲ ਇਹ ਸੀ ਕਿ ਕੀ ਟਰੰਪ ਰਾਸ਼ਟਰਪਤੀ ਬਣਨ ਤੋਂ ਬਾਅਦ ਜੇਲ੍ਹ ਦੀ ਸਜ਼ਾ ਤੋਂ ਬਚ ਸਕਦੇ ਹਨ। ਇਸ ਮਾਮਲੇ ‘ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਸ਼ ਮਨੀ ਮਾਮਲੇ ‘ਚ ਉਨ੍ਹਾਂ ਦੀ ਸਥਿਤੀ ਕਾਰਨ ਕੋਈ ਰਾਹਤ ਨਹੀਂ ਮਿਲੇਗੀ, ਜਿਸ ਕਾਰਨ ਉਨ੍ਹਾਂ ਦੀ ਮਈ ਦੀ ਸਜ਼ਾ ਬਰਕਰਾਰ ਰਹੇਗੀ।

ਜ਼ਿਕਰਯੋਗ ਹੈ ਕਿ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਡੋਨਾਲਡ ਟਰੰਪ ਦੇ ਅਡਲਟ ਸਟਾਰ ਸਟੋਰਮੀ ਡੇਨੀਅਲਸ ਨਾਲ ਸਬੰਧਾਂ ਦੀ ਕਾਫੀ ਚਰਚਾ ਹੋਈ ਸੀ। ਸਟੋਰਮੀ ਡੇਨੀਅਲਸ ਟਰੰਪ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰਨ ਦੀ ਧਮਕੀ ਦੇ ਰਹੀ ਸੀ। ਇਸ ਤੋਂ ਬਾਅਦ ਡੋਨਾਲਡ ਟਰੰਪ ਨੇ ਉਸ ਨੂੰ ਗੁਪਤ ਤਰੀਕੇ ਨਾਲ ਪੈਸੇ ਦਿੱਤੇ। ਜਿਸ ਤੋਂ ਬਾਅਦ ਟਰੰਪ ਨੂੰ ਡੇਨੀਅਲਸ ਨੂੰ 1 ਲੱਖ 30 ਹਜ਼ਾਰ ਡਾਲਰ ਦੇ ਭੁਗਤਾਨ ਨੂੰ ਲੁਕਾਉਣ ਲਈ ਕਾਰੋਬਾਰੀ ਰਿਕਾਰਡ ਨੂੰ ਫਰਜ਼ੀ ਕਰਨ ਦੇ ਦੋਸ਼ ‘ਚ ਦੋਸ਼ੀ ਠਹਿਰਾਇਆ ਗਿਆ ਹੈ।

Leave a Reply

Your email address will not be published. Required fields are marked *