
ਢਾਕਾ, 5 ਅਗਸਤ, ਪੰਜਾਬੀ ਦੁਨੀਆ ਬਿਊਰੋ:
ਬੰਗਲਾਦੇਸ਼ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਮੁਹੰਮਦ ਯੂਨਸ ਨੇ ਮੰਗਲਵਾਰ ਨੂੰ ਦੇਸ਼ ਦੀਆਂ ਆਗਾਮੀ ਚੋਣਾਂ ਫਰਵਰੀ 2026 ਵਿੱਚ ਹੋਣ ਦੇ ਸੰਕੇਤ ਦਿੱਤੇ ਹਨ। ਇਹ ਚੋਣਾਂ ਪਿਛਲੇ ਸਾਲ ਇੱਕ ਜਨਤਕ ਵਿਦਰੋਹ ਵਲੋਂ ਸਰਕਾਰ ਦਾ ਤਖਤਾ ਪਲਟਣ ਤੋਂ ਬਾਅਦ ਪਹਿਲੀਆਂ ਚੋਣਾਂ ਹਨ।
ਸ਼੍ਰੀ ਯੂਨਸ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਹਟਾਉਣ ਦੀ ਇੱਕ ਸਾਲ ਦੀ ਵਰ੍ਹੇਗੰਢ ‘ਤੇ ਇੱਕ ਪ੍ਰਸਾਰਣ ਵਿੱਚ ਕਿਹਾ ਕਿ ਮੈਂ ਅੰਤ੍ਰਿਮ ਸਰਕਾਰ ਵੱਲੋਂ, ਮੁੱਖ ਚੋਣ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕਰਾਂਗਾ ਕਿ ਫਰਵਰੀ 2026 ਵਿੱਚ ਰਮਜ਼ਾਨ ਤੋਂ ਪਹਿਲਾਂ ਚੋਣਾਂ ਦਾ ਪ੍ਰਬੰਧ ਕੀਤਾ ਜਾਵੇ।”