Breaking News
Smart Media Dashmesh Mohali Walk Smart Media Insurance Point Hardev Singh Ubha

ਪਿੰਡ ਕੰਬਾਲਾ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਮੋਹਾਲੀ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : 

ਅੱਜ ਪਿੰਡ ਕੰਬਾਲਾ ਵਿਖੇ ਨਗਰ ਖੇੜਾ ਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਲਾਨਾ ਭੰਡਾਰਾ ਕਰਵਾਇਆ ਗਿਆ। ਇਸ ਅਵਸਰ ਤੇ ਸਵੇਰੇ ਨੌਂ ਵਜੇ ਤੋਂ ਗਿਆਰਾਂ ਵਜੇ ਤੱਕ ਹਵਨ ਕਰਵਾਇਆ ਗਿਆ ਅਤੇ ਨਾਲ ਹੀ ਝੰਡੇ ਦੀ ਰਸਮ ਵੀ ਨਿਭਾਈ ਗਈ। ਇਸ ਮੌਕੇ ਖੇੜੇ ਪਾਤਸ਼ਾਹ ਦੀ ਮਹਿਮਾਂ ਦਾ ਗੁਣਗਾਨ ਕੀਤਾ ਤੇ ਸੰਗਤਾਂ ਨੂੰ ਆਪਣਾ ਜੀਵਨ ਸਾਦਗੀ ਅਤੇ ਇਮਾਨਦਾਰੀ ਸੱਚਾਈ ਤੇ ਦੂਸਰਿਆਂ ਦੀ ਮਦਦ ਕਰਨ ਨਾਲ ਬਤੀਤ ਕਰਨ ਦੀ ਸੁਨੇਹਾ ਦਿੱਤਾ। ਇਸ ਮੌਕੇ ਜਲੇਬੀਆਂ ਅਤੇ ਕੜ੍ਹੀ-ਚੌਲਾ ਦਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਦੇ ਮੱਦੇਨਜਰ ਆਲੇ ਦੁਆਲੇ ਦੇ ਪਿੰਡਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸਾਬਕਾ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਜੀ ਵੱਲੋਂ ਸ਼ਮੂਲੀਅਤ ਕੀਤੀ ਗਈ। ਸਰਪੰਚ ਸ੍ਰੀ ਅਮਰੀਕ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਨਗਰ ਖੇੜੇ ਦਾ ਭੰਡਾਰਾ ਕਰਵਾਇਆ ਜਾਂਦਾ ਹੈ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ।

ਇਸ ਮੌਕੇ ਜਗੀਰ ਸਿੰਘ ਸਾਬਕਾ ਸਰਪੰਚ, ਮਨਹੋਰ ਸਿੰਘ ਸਾਬਕਾ ਪੰਚ, ਕੁਲਦੀਪ ਕੌਰ ਪੰਚ, ਗਿਆਨ ਸਿੰਘ ਪੰਚ, ਰਾਜਵਿੰਦਰ ਕੌਰ ਪੰਚ, ਜੱਥੇਦਾਰ ਹਰਜੀਤ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ, ਭਿੰਦਰ ਸਿੰਘ, ਹਰਦੀਪ ਸਿੰਘ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਸੋਮਾ ਚੌਧਰੀ, ਬਲਜਿੰਦਰ ਸਿੰਘ ਅਤੇ ਸਵਰਨ ਕੌਰ ਹਾਜ਼ਰ ਸਨ।

Leave a Reply

Your email address will not be published. Required fields are marked *