Breaking News
Smart Media Dashmesh Insurance Point

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਜ਼ਮਾਨਤ ਅਰਜੀ ਰੱਦ

ਐਸ.ਏ.ਐਸ. ਨਗਰ, 18 ਅਗਸਤ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ, ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਦੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਜਾਂਚ ਅਜੇ ਵੀ ਚੱਲ ਰਹੀ ਹੈ ਅਤੇ ਦੋਸ਼ ਗੰਭੀਰ ਹਨ। ਅਜਿਹੀ ਸਥਿਤੀ ਵਿੱਚ, ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸ ਸਮੇਂ ਬਿਕਰਮ ਮਜੀਠੀਆ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਕਿਉਂਕਿ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਉਹ ਨਾਭਾ ਜੇਲ੍ਹ ਵਿੱਚ ਬੰਦ ਹਨ।

ਅਦਾਲਤ ਨੇ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਹੈ ਅਤੇ ਇਸਦੀ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਹੈ।

Leave a Reply

Your email address will not be published. Required fields are marked *