Breaking News
Dashmesh GS Electricals Verka Smart Media Insurance Point Tav Prasad

ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ

ਹੰਸ ਰਾਜ ਹੰਸ, ਅਮਰ ਨੂਰੀ, ਗਿੱਪੀ ਗਰੇਵਾਲ, ਨੀਰੂ ਬਾਜਵਾ ਤੇ ਹੋਰ ਸ਼ਖ਼ਸੀਅਤਾਂ ਨੇ ਦਿੱਤੀ ਅੰਤਿਮ ਸ਼ਰਧਾਂਜਲੀ

ਮੋਹਾਲੀ, 23 ਅਗਸਤ, ਪੰਜਾਬੀ ਦੁਨੀਆ ਬਿਊਰੋ :

ਪ੍ਰਸਿੱਧ ਕਾਮੇਡੀਅਨ ਅਤੇ ਫਿਲਮੀ ਅਦਾਕਾਰ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੱਜ ਦੁਪਹਿਰ ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ ਪਹੁੰਚੀ ਤਾਂ ਵੱਡੀ ਗਿਣਤੀ ਵਿੱਚ ਉਹਨਾਂ ਦੇ ਚਹੇਤੇ ਲੋਕ ਅੰਤਿਮ ਦਰਸ਼ਨਾਂ ਲਈ ਮੌਜੂਦ ਸਨ।

ਜਸਵਿੰਦਰ ਭੱਲਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਸ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਫਿਲਮੀ ਸਿਤਾਰੇ ਵੀ ਪਹੁੰਚੇ। ਇਨ੍ਹਾਂ ਵਿੱਚ ਅਦਾਕਾਰਾ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ ਹਨ।

ਉਨ੍ਹਾਂ ਦੀ ਦੇਹ ਨੂੰ ਫੁੱਲਾਂ ਨਾਲ ਸਜਾਈ ਗਈ ਅਤੇ ਅੰਤਿਮ ਸਸਕਾਰ ਬੱਸ ਵਿੱਚ ਸ਼ਮਸ਼ਾਨਘਾਟ ਲਿਆਂਦਾ ਗਿਆ। ਇਸ ਦੇ ਨਾਲ ਹੀ ਸ਼ਮਸ਼ਾਨਘਾਟ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਇਸ ਤੋਂ ਪਹਿਲਾਂ ਜਸਵਿੰਦਰ ਭੱਲਾ ਦੀ ਦੇਹ ਨੂੰ ਐਂਬੂਲੈਂਸ ਰਾਹੀਂ ਫੋਰਟਿਸ ਹਸਪਤਾਲ ਤੋਂ ਘਰ ਲਿਆਂਦਾ ਗਿਆ ਅਤੇ ਉਨ੍ਹਾਂ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਦੇ ਵਿਹੜੇ ਵਿੱਚ ਰੱਖਿਆ ਗਿਆ।

Leave a Reply

Your email address will not be published. Required fields are marked *