Breaking News

ਪਠਾਨਕੋਟ ਹੜ੍ਹ ਪੀੜਤਾਂ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਰਾਹਤ ਸਮੱਗਰੀ ਰਵਾਨਾ

ਐਸ.ਏ.ਐਸ. ਨਗਰ, 30 ਅਗਸਤ, ਪੰਜਾਬੀ ਦੁਨੀਆ ਬਿਊਰੋ : 

ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵੱਲੋਂ ਪਠਾਨਕੋਟ ਹੜ ਪ੍ਰਭਾਵਿਤ ਖੇਤਰਾਂ ਲਈ ਰਾਸ਼ਨ ਕਿੱਟਾਂ, ਰਸ-ਬਿਸਕਟ ਕਿੱਟਾਂ, ਪਾਣੀ, ਆਟਾ ਤੇ ਚਾਵਲ ਰਵਾਨਾ ਕੀਤੇ ਗਏ।

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਮੁਸ਼ਕਲ ਘੜੀ ਦਾ ਸਾਹਮਣਾ ਕਰ ਰਹੇ ਹਨ ਅਤੇ ਮੁਹਾਲੀ ਵਾਸੀ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ ਪ੍ਰਭਾਵਿਤ ਜ਼ਿਲ੍ਹਿਆਂ ਦੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਵਰਕਰ ਖੁਦ ਮੌਕੇ ‘ਤੇ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਨੇ ਪਿੰਡ ਪੱਧਰ ‘ਤੇ ਇਕੱਠੇ ਹੋ ਕੇ ਜੋ ਭਾਈਚਾਰਕ ਸਾਂਝ ਤੇ ਸੇਵਾ ਦਾ ਜਜ਼ਬਾ ਦਿਖਾਇਆ ਹੈ, ਉਹ ਆਪਣੇ ਆਪ ਵਿੱਚ ਮਿਸਾਲ ਹੈ।

ਇਸ ਮੌਕੇ ਤੇ ਟਰੇਡ ਵਿੰਗ ਦੇ ਸਕੱਤਰ ਰਣਜੀਤ ਪਾਲ ਸਿੰਘ ਅਤੇ ਜ਼ਿਲਾ ਪ੍ਰਧਾਨ ਤਰਲੋਚਨ ਸਿੰਘ ਮਟੌਰ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਾਹਤ ਸਮੱਗਰੀ ਰਵਾਨਾ ਕੀਤੀ ਗਈ ਹੈ, ਤਾਂ ਜੋ ਹੜ੍ਹ ਪੀੜਤਾਂ ਦੀ ਬਣਦੀ ਮਦਦ ਹੋ ਸਕੇ।

ਇਸ ਮੌਕੇ ਰਣਜੀਤ ਪਾਲ ਸਿੰਘ (ਸਕੱਤਰ, ਟਰੇਡ ਵਿੰਗ ਮਾਲਵਾ ਈਸਟ ਜ਼ੋਨ), ਤਰਲੋਚਨ ਸਿੰਘ ਮਟੌਰ (ਜ਼ਿਲਾ ਪ੍ਰਧਾਨ), ਕੁਲਦੀਪ ਸਿੰਘ ਸਮਾਣਾ, ਸਰਬਜੀਤ ਸਿੰਘ ਸਮਾਣਾ (ਕੌਂਸਲਰ), ਅਵਤਾਰ ਸਿੰਘ ਮੋਲੀ, ਗੁਰਮੀਤ ਕੌਰ (ਕੌਂਸਲਰ), ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *