Breaking News
Dashmesh GS Electricals Verka Smart Media Insurance Point Tav Prasad

ਕੌਮੀ ਲੋਕ ਅਦਾਲਤ ਦੌਰਾਨ 21138 ਕੇਸਾਂ ਦਾ ਨਿਪਟਾਰਾ

ਕੁੱਲ 2,01,61,61,712/- ਕੀਮਤ ਦੇ ਅਵਾਰਡ ਪਾਸ ਕੀਤੇ ਗਏ

ਐਸ.ਏ.ਐਸ. ਨਗਰ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਮਹਾਂਬੀਰ ਸਿੰਘ ਸਿੰਧੂ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।

ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 17 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਹਰਦੀਪ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਨੀਤਿਕਾ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਜਰਨੈਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਮਨਪ੍ਰੀਤ ਸਿੰਘ, ਵਧੀਕ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਰਾਜੇਸ਼ ਆਹਲੂਵਾਲੀਆ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਨੀਸ਼ ਗੋਇਲ, ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਮੇਘਾ ਧਾਲੀਵਾਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸ੍ਰੀਮਤੀ ਮਨਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀ ਅਭੇ ਰਾਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਗੁਰਲੀਨ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਕਮਲ ਵਰਿੰਦਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਿਊਨਲ, ਸ੍ਰੀਮਤੀ ਗੁਰਮੀਤ ਕੌਰ, ਚੇਅਰਪਰਸਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 7 ਬੈਂਚ ਸ੍ਰੀਮਤੀ ਨਵਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਗੁਰਪ੍ਰੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਪ੍ਰਨੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਜੈਸਮੀਨ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਡੌਫਿ਼ਨ ਘੋਤਰਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਅਮਿਤ ਗੁਪਤਾ, ਐਸ.ਡੀ.ਐਮ. ਅਤੇ ਤਹਿਸੀਲਦਾਰ ਡੇਰਾਬੱਸੀ, ਖਰੜ ਵਿਖੇ 6 ਬੈਂਚ ਸ੍ਰੀਮਤੀ ਸ਼ਵੇਤਾ ਦਾਸ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਤਨਵੀਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਮਿਸ ਚਾਹਤ ਛਾਬੜਾ, ਸਿਵਲ ਜੱਜ (ਜੂਨੀਅਰ ਡਵੀਜਨ), ਨਾਇਬ ਤਹਿਸੀਲਦਾਰ ਖਰੜ ਅਤੇ ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।

ਇਸ ਰਾਸ਼ਟਰੀ ਲੋਕ ਅਦਾਲਤ ਲਈ ਮੋਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ, ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 23469 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 21138 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 2,01,61,61,712/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Leave a Reply

Your email address will not be published. Required fields are marked *