
ਚੰਡੀਗੜ੍ਹ, 25 ਅਪ੍ਰੈਲ, ਪੰਜਾਬ ਦੁਨੀਆ ਬਿਊਰੋ:
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੀ ਧੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ (ਬੀਜੇਪੀ ਦੇ ਮੈਂਬਰ ਕਾਰਜਕਰਨੀ ਅਤੇ ਸਾਬਕਾ ਜਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ) ਦੇ ਪਤੀ ਅਰਵਿੰਦਰ ਸਿੰਘ ਭੁੱਲਰ (58) ਦੀ ਗੰਭੀਰ ਬਿਮਾਰੀ ਕਾਰਨ ਅੱਜ ਗੰਗਾ ਨਗਰ ਦੇ ਹਸਪਤਾਲ ਵਿੱਚ ਮੌਤ ਹੋ ਗਈ। ਦੱਸਣਯੋਗ ਹੈ ਕਿ ਉਹ ਕੈਂਸਰ ਬਿਮਾਰੀ ਤੋਂ ਪੀੜਤ ਸਨ। ਉਨਾਂ ਦੀ ਬੇਵਕਤੀ ਮੌਤ ਨਾਲ਼ ਪਰਿਵਾਰ ਨੂੰ ਕਦੇ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ।
ਇਸ ਦੁੱਖ ਦੀ ਘੜੀ ਵਿੱਚ ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਪਵਿੱਤਰ ਚਰਨਾਂ ਵਿੱਚ ਸਥਾਨ ਬਖਸ਼ੇ ਅਤੇ ਰਾਮੂੰਵਾਲ਼ੀਆ ਪਰਿਵਾਰ ਨੂੰ ਸਦਮਾ ਬਰਦਾਸ਼ਤ ਕਰ ਦੀ ਸ਼ਕਤੀ ਬਖਸ਼ਣ।