Breaking News
Smart Media Dashmesh Mohali Walk Smart Media Insurance Point Hardev Singh Ubha

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

16 ਅਕਤੂਬਰ ਤੋਂ ਸਵੇਰੇ 9 ਵਜੇ ਖੁਲ੍ਹਣਗੇ

ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੁਲ੍ਹਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਕਤੂਬਰ ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 9 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 3 ਵਜੇ ਬੰਦ ਹੋਣਗੀਆਂ ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਲਗਾਤਾਰ 24 ਘੰਟੇ ਦਿਤੀਆਂ ਜਾਣਗੀਆਂ।

ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬਸੀ, ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ, ਡਿਸਪੈਂਸਰੀਆਂ ਸ਼ਾਮਲ ਹਨ ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹਸਪਤਾਲਾਂ ਵਿਚਲੇ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਦੇ ਨਿਯਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁਲ੍ਹਣਗੇ ਤਾਕਿ ਪਰਚੀ ਬਣਾਉਣ ਸਮੇਂ ਮਰੀਜ਼ਾਂ ਦੀਆਂ ਕਤਾਰਾਂ ਨਾ ਲੱਗ ਸਕਣ ਅਤੇ ਮਰੀਜ਼ ਅਪਣੀ ਜਾਂਚ ਤੇ ਇਲਾਜ ਦਾ ਕੰਮ ਆਰਾਮ ਨਾਲ ਸਮੇਂ ਸਿਰ ਕਰਵਾ ਸਕਣ। ਡਾ. ਜੈਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਜ਼ਿਲ੍ਹੇ ਦੇ ਸਬੰਧਤ ਹਸਪਤਾਲਾਂ ਵਿਚਲੇ ਦਫ਼ਤਰਾਂ ਦੇ ਕੰਮ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਰਹੇਗਾ, ਜਿਸ ਵਿਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (16 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (16 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।

Leave a Reply

Your email address will not be published. Required fields are marked *