Breaking News
Dashmesh GS Electricals Verka Smart Media Insurance Point Tav Prasad

ਮੋਹਾਲੀ ਪ੍ਰਾਪਰਟੀ ਕੰਸਲਟੈਂਟਸ ਵੈਲਫੇਅਰ ਐਸੋ: (ਰਜਿ.) ਵੱਲੋਂ ਐਗਜ਼ੈਕਟਿਵ ਬਾਡੀ ਮੀਟਿੰਗ ‘ਚ ਅਹਿਮ ਵਿਚਾਰਾਂ

ਮੋਹਾਲੀ, 25 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਮੋਹਾਲੀ ਪ੍ਰਾਪਰਟੀ ਕੰਸਲਟੈਂਟਸ ਵੈਲਫੇਅਰ ਐਸੋਸੀਏਸ਼ਨ (ਰਜਿ.) ਦੀ ਐਗਜ਼ੈਕਟਿਵ ਬਾਡੀ ਦੀ ਮੀਟਿੰਗ ਪ੍ਰਧਾਨ ਏ.ਕੇ. ਪਵਾਰ ਦੀ ਪ੍ਰਧਾਨਗੀ ਹੇਠ ਹੋਟਲ ਮਿਰਾਜ, ਸੈਕਟਰ-70 ਵਿਖੇ ਹੋਈ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰ ਸਾਹਿਬਾਨ ਅਤੇ ਮੈਂਬਰ ਸਾਹਿਬਾਨ ਮੌਜੂਦ ਸਨ। ਇਸ ਮੀਟਿੰਗ ਵਿੱਚ ਪ੍ਰਧਾਨ ਪਵਾਰ ਜੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਪੁੱਡਾ/ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਜੀ ਨੂੰ ਮਿਲ ਕੇ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ ਸੀ। ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ ਸੀ ਅਤੇ ਕੁਝ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਵੀ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਪਵਾਰ ਵੱਲੋਂ ਪਿਛਲੇ ਸਮੇਂ ਦੌਰਾਨ ਐਸੋਸੀਏਸ਼ਨ ਵੱਲੋਂ ਕੀਤੇ ਕੰਮਾਂ ਬਾਰੇ ਹਾਜ਼ਰ ਮੈਂਬਰਾਂ ਨੂੰ ਜਾਣੂੰ ਕਰਵਾਇਆ ਗਿਆ।

ਅਮਨਦੀਪ ਸਿੰਘ ਗੁਲਾਟੀ ਜਨਰਲ ਸਕੱਤਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਚੇਅਰਮੈਨ ਭੁਪਿੰਦਰ ਸਿੰਘ ਸਭਰਵਾਲ ਨੇ ਦੱਸਿਆ ਕਿ ਗਮਾਡਾ ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲ ਕੇ ਜਾਣੂੰ ਕਰਵਾਇਆ ਜਾਵੇਗਾ ਕਿ ਹੇਠਲੇ ਪੱਧਰ ‘ਤੇ ਆਮ ਲੋਕਾਂ ਨੂੰ ਕਿੰਨੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹਨ ਅਤੇ ਅਤੇ ਉਹਨਾਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਹੋ ਸਕੇ।

ਇਸ ਦੌਰਾਨ ਮੀਟਿੰਗ ਦੌਰਾਨ ਵੱਖ ਵੱਖ-ਵੱਖ ਮੈਂਬਰਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਸੁਝਾਅ ਵੀ ਦਿੱਤੇ ਗਏ। ਮੀਟਿੰਗ ਵਿੱਚ ਉਚੇਚੇ ਤੌਰ ਤੇ ਪਹੁੰਚੇ ਸ. ਦੀਦਾਰ ਸਿੰਘ (ਚੇਅਰਮੈਨ, ਖਾਦੀ ਗ੍ਰਾਮ ਉਯੋਗ, ਯੂ.ਟੀ., ਚੰਡੀਗੜ੍ਹ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ।

ਅੰਤ ਵਿੱਚ ਜਨਰਲ ਸਕੱਤਰ ਅਮਨਦੀਪ ਸਿੰਘ ਗੁਲਾਟੀ ਵੱਲੋਂ ਸਾਰੇ ਅਹੁਦੇਦਾਰ ਸਾਹਿਬਾਨ ਅਤੇ ਮੈਂਬਰ ਸਾਹਿਬਾਨ ਦਾ ਐਸੋਸੀਏਸ਼ਨ ਵੱਲੋਂ ਨਿਰਧਾਰਤ ਕੀਤੀ ਗਈ ਮਹੀਨਾਵਾਰ ਤੀਜੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਭ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਵਾਈਸ ਪ੍ਰਧਾਨ ਰਾਜੇਸ਼ ਬੇਰਵਾਲ, ਗੁਰਵਿੰਦਰ ਸਿੰਘ, ਹਰਿੰਦਰ ਸਿੰਘ, ਸੁਰਿੰਦਰ ਸਿੰਘ, ਐਚ. ਐਸ ਨੇਗੀ, ਮਿਕੀ ਕਾਲਰਾ, ਸਰਬਜੀਤ ਸਿੰਘ ਮਾਨ, ਹਰਦੀਪ ਸਿੰਘ, ਯੋਗੇਸ਼ ਗੋਇਲ, ਅਸ਼ੋਕ ਝਾ, ਸੁਨੀਲ ਚਾਵਲਾ, ਕੁਲਦੀਪ ਕੁਮਾਰ, ਸਤਿੰਦਰ ਪਾਲ ਸਿੰਘ, ਸੰਜੇ ਡੋਗਰਾ, ਬਲਬੀਰ ਸਿੰਘ ਸੂਫ਼ੀ, ਮੋਹਿਤ ਖੰਨਾ ਅਤੇ ਹੋਰ ਪਤਵੰਤੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *