Breaking News
Dashmesh GS Electricals Verka Smart Media Insurance Point Tav Prasad

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਕੈਂਪ ਦੌਰਾਨ 54 ਯੂਨਿਟ ਖੂਨ ਇਕੱਠਾ ਕੀਤਾ ਗਿਆ

ਮੋਹਾਲੀ, 27 ਨਵੰਬਰ, ਅਮਨਦੀਪ ਸਿੰਘ:

ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਜੀ ਦੀ ਸਚੁੱਜੀ ਅਗਵਾਈ ਹੇਠ ਜਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸਹੀਦੀ ਦਿਵਸ ਨੂੰ ਸਮਰਪਿਤ ਵਿਸੇਸ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਕੈਂਪ ਦਾ ਉਦਘਾਟਨ ਸ੍ਰੀਮਤੀ ਦਮਨਦੀਪ ਕੌਰ, ਪੀ.ਸੀ.ਐਸ, ਉਪ ਮੰਡਲ ਮੈਜਿਸਟ੍ਰ੍ਰੇਟ, ਮੋਹਾਲੀ ਵੱਲੋ ਕੀਤਾ ਗਿਆ। ਇਹ ਕੈਂਪ ਵਿਸਵਾਸ ਫਾਉਡੇਸ਼ਨ ਪੰਚਕੂਲਾ, ਐਚ.ਡੀ.ਐਫ.ਸੀ ਬੈਂਕ ਅਤੇ ਪੰਜਾਬ ਨੈਸ਼ਨਲ ਬੈਂਕ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ—76, ਐਸ.ਏ.ਐਸ.ਨਗਰ ਵਿਖੇ ਲਗਾਇਆ ਗਿਆ। ਬਲੱਡ ਬੈਂਕ ਸਿਵਲ ਹਸਪਤਾਲ ਫੇਜ—6 ਮੋਹਾਲੀ ਦੀ ਟੀਮ ਵੱਲੋਂ ਸਵੇਰੇ 10:00 ਵਜੇ ਤੋਂ 3:00 ਵਜੇ ਤਕ ਖੂਨਦਾਨ ਇੱਕਤਰ ਕੀਤਾ ਗਿਆ। ਇਸ ਮੌਕੇ 54 ਖੂਨਦਾਨੀਆਂ ਵਲੋਂ ਆਪਣੀ ਇੱਛਾ ਨਾਲ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ।

ਇਸ ਦੇ ਨਾਲ ਹੀ ਇਸ ਕੈਂਪ ਵਿੱਚ ਰੈਡ ਕਰਾਸ ਸ਼ਾਖਾ ਅਤੇ ਵਿਸ਼ਵਾਸ ਫਾਉਡੇਸ਼ਨ ਦੀ ਟੀਮ ਵਲੋਂ ਖੂਨਦਾਨੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ, ਸਰਟੀਫਿਕੇਟ ਅਤੇ ਰਿਫਰੇਸ਼ਮੈਟ ਵੀ ਦਿੱਤੀ ਗਈ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਦਮਨਦੀਪ ਕੌਰ ਜੀ ਵੱਲੋਂ ਖੂਨਦਾਨੀਆਂ ਨੂੰ ਬੈਂਜ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਕੈਂਪ ਵਿੱਚ ਆਮ ਪਬਲਿਕ ਦੇ ਨਾਲ—ਨਾਲ ਡੀ.ਸੀ ਦਫਰਤ ਵਿੱਚ ਕੰਮ ਕਰ ਰਹੇ ਮੁਲਾਜਮਾਂ ਵਲੋਂ ਵੀ ਖੂਨਦਾਨ ਕੀਤਾ ਗਿਆ।

ਇਸ ਮੌਕੇ ਸ੍ਰੀ ਹਰਬੰਸ ਸਿੰਘ ਸਕੱਤਰ ਰੈਡ ਕਰਾਸ ਵਲੋ ਆਪ ਖੂਨਦਾਨ ਕਰਕੇ ਦੱਸਿਆ ਗਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ ਖੂਨਦਾਨ ਕਰਕੇ ਕੋਈ ਕਮਜੋਰੀ ਨਹੀ ਹੈ, ਬਲ ਕਿ ਹਰ ਕਿਸੇ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਖੂਨਦਾਨ ਨਾਲ ਲੋੜਵੰਦਾਂ ਦੀ ਮਦਦ ਦੇ ਨਾਲ—ਨਾਲ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਖੂਨਦਾਨ ਕਰਨਾ ਇੱਕ ਨੇਕ ਕੰਮ ਹੈ ਅਤੇ ਮਾਨਵਤਾ ਦੀ ਸੇਵਾ ਵਿੱਚ ਆਉਦਾ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋ ਤਿਆਰ ਨਹੀ ਕੀਤਾ ਜਾ ਸਕਦਾ ਸਗੋ ਇਸ ਨੂੰ ਇਨਸਾਨ ਤੋ ਹੀ ਉਸਦੀ ਇੱਛਾ ਅਨੁਸਾਰ ਲਿਆ ਜਾ ਸਕਦਾ ਹੈ। ਰੈਡ ਕਰਾਸ ਦੀਆਂ ਚਲਾਈਆਂ ਜਾ ਰਹੀਆ ਗਤੀਵਿਧੀਆਂ ਜਿਵੇ ਕਿ ਫਸਟ ਏਡ ਟੇ੍ਰਨਿੰਗ, ਪੇਸੈਂਟ ਕੇਅਰ ਅਟੈਡੈਂਟ ਸਰਵਿਸ, ਜਨ ਅੋਸ਼ਧੀ ਸਟੋਰਾਂ ਦੀਆਂ ਸਹੂਲਤਾ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਗਿਆ।

ਅੰਤ ਵਿੱਚ ਰੈਡ ਕਰਾਸ ਦੀ ਟੀਮ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਸੰਸਥਾ ਜਾਂ ਐਨ.ਜੀ.ਓ. ਨੂੰ ਕੈਂਪ ਲਗਾਉਣ ਲਈ ਕਿਸੇ ਸਹਿਯੋਗ ਦੀ ਲੋੜ ਹੈ ਤਾਂ ਉਹ ਰੈਡ ਕਰਾਸ ਸ਼ਾਖਾ ਨਾਲ ਸੰਪਰਕ ਕਰ ਸਕਦੀ ਹੈ। ਰੈਡ ਕਰਾਸ ਸ਼ਾਖਾ ਸੰਸਥਾ/ਐਨ.ਜੀ.ਓ. ਦੀ ਮਦਦ ਕਰਨ ਲਈ ਹਮੇਸ਼ਾਂ ਤੱਤਪਰ ਰਹੇਗੀ।

Leave a Reply

Your email address will not be published. Required fields are marked *