Breaking News
Smart Media Dashmesh Mohali Walk Smart Media Insurance Point Hardev Singh Ubha

ਮਾਤਾ ਗੁਜਰੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਮੋਹਾਲੀ, 29 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਸ੍ਰੀ ਗੁਰੂ ਰਵਿਦਾਸ ਭਵਨ, ਫੇਜ਼-7 ਵਿਖੇ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ।

ਸਵੇਰੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਵਨ ਦੇ ਹਜੂਰੀ ਰਾਗੀ ਭਾਈ ਹਰਭਜਨ ਸਿੰਘ ਅਤੇ ਜੱਥੇ ਵੱਲੋ ਰਸ ਭਿੰਨਾ ਕੀਰਤਨ ਕੀਤਾ ਗਿਆ। ਭੋਗ ਉਪਰੰਤ ਪੂਰਾ ਦਿਨ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਭਵਨ ਦੀ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪੰਜਾਬ (ਰਜਿ.) ਦੇ ਜਨਰਲ ਸਕੱਤਰ ਸ: ਮਨਜੀਤ ਸਿੰਘ ਮਾਨ ਵੱਲੋਂ ਆਉਣ ਵਾਲੇ ਪ੍ਰੋਗਰਾਮਾਂ ਦੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ ਗਈ।

ਸਭਾ ਦੇ ਪ੍ਰਧਾਨ ਸ੍ਰੀ ਬਖਸ਼ੀਸ਼ ਸਿੰਘ ਗੰਗੜ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਮਾਤਾ ਗੁਜਰੀ, ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਸਭਾ ਦੇ ਪ੍ਰੈਸ ਸਕੱਤਰ ਸ੍ਰੀ ਡੀ.ਪੀ ਹੁਸ਼ਿਆਰਪੁਰੀ ਨੇ ਸਮਾਗਮ ਦੀ ਜਾਣਕਾਰੀ ਵਿਸਥਾਰ ਪੂਰਵਕ ਪ੍ਰੈਸ ਨਾਲ ਸਾਂਝਾ ਕੀਤੀ ਗਈ।

Leave a Reply

Your email address will not be published. Required fields are marked *