Breaking News
Dashmesh GS Electricals Verka Smart Media Insurance Point Tav Prasad

ਜੀਟੀਯੂ ਪੰਜਾਬ ਵਲੋਂ ਹੱਡ ਚੀਰਵੀਂ ਠੰਡ ‘ਚ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ

ਬੱਚਿਆਂ ਦੀ ਸਿਹਤ ਨਾਲ ਕੀਤਾ ਜਾ ਰਿਹਾ ਖਿਲਵਾੜ: ਜਸਵਿੰਦਰ ਸਿੰਘ ਸਮਾਣਾ

ਮੋਹਾਲੀ, 14 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਉਤਰ ਭਾਰਤ ਸਮੇਤ ਪੰਜਾਬ ਵਿੱਚ ਪੈ ਰਹੀ ਹੱਡ ਚੀਰਵੀਂ ਠੰਡ ਅਤੇ ਲਗਾਤਾਰ ਪੈ ਰਹੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਤੋਂ ਸਵੇਰੇ 10 ਵਜੇ ਤੋਂ ਦੁਪਹਿਰ 2.00 ਵਜੇ ਤੱਕ ਦਾ ਰੱਖਿਆ ਜਾਣਾ ਚਾਹੀਦਾ ਹੈ।

ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਤੇ ਸਕੱਤਰ ਮਨਪ੍ਰੀਤ ਸਿੰਘ ਗੋਸਲ਼ਾਂ ਨੇ ਕਿਹਾ ਕਿ ਪੰਜਾਬ ਭਰ ਅੰਦਰ ਲਗਾਤਾਰ ਪੈ ਰਹੀ ਗੰਭੀਰ ਠੰਡ ਤੇ ਧੁੰਦ ਕਰਕੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਦੀ ਬਜਾਏ 10 ਵਜੇ ਕੀਤਾ ਜਾਣਾ ਚਾਹੀਦਾ ਹੈ। ਜਥੇਬੰਦੀ ਵੱਲੋਂ ਪਹਿਲਾਂ ਵੀ ਡੀਐਸਈ ਜੀ ਨੂੰ ਲਿਖਤੀ ਰੂਪ ਵਿੱਚ ਦਿੱਤਾ ਹੈ ਕਿ ਹਰਿਆਣਾ ਤੇ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵੱਲੋਂ 1 ਜਨਵਰੀ ਤੋਂ 15 ਜਨਵਰੀ ਤੱਕ ਕਰਨ ਦੀ ਤਰਜ਼ੀਹ ‘ਤੇ, ਸੂਬੇ ਵਿੱਚ ਵੀ ਹਰ ਸਾਲ ਛੁੱਟੀਆਂ 1 ਜਨਵਰੀ ਤੋਂ 15 ਜਨਵਰੀ ਤੱਕ ਕੀਤੀਆਂ ਜਾਇਆ ਕਰਨ।

ਉਹਨਾਂ ਕਿਹਾ ਕਿ ਇਸ ਗੰਭੀਰ ਠੰਡ ਵਿੱਚ ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਪਾਸੇ ਜਲਦੀ ਤੋਂ ਜਲਦੀ ਧਿਆਨ ਦੇਣਾ ਚਾਹੀਦਾ ਹੈ ਤੇ ਤੁਰੰਤ ਪ੍ਰਭਾਵ ਨਾਲ ਸਕੂਲਾਂ ਦਾ ਸਮਾਂ ਬਦਲਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਵੀ ਦੁਖਦਾਈ ਘਟਨਾ ਨਾ ਵਾਪਰ ਸਕੇ।

ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਅਹੁਦੇਦਾਰ ਮੁੱਖ ਅਧਿਆਪਕ ਵਿਸ਼ਾਲ ਕੁਮਾਰ, ਗੁਲਜੀਤ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ ਕੁਰਾਲੀ, ਅਨਿਲ ਪਰਾਸ਼ਰ, ਵੇਦ ਪ੍ਰਕਾਸ਼, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ ਅਰਵਿੰਦਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤਪਾਲ ਸਿੰਘ, ਸਮਸ਼ੇਰ ਸਿੰਘ, ਰਵੀ ਕੁਮਾਰ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *