Breaking News
Dashmesh GS Electricals Verka Smart Media Insurance Point Tav Prasad

ਡੀ.ਸੀ. ਕੰਪਲੈਕਸ ਮੋਹਾਲੀ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਭਲਕੇ

ਐਸ.ਏ.ਐਸ. ਨਗਰ, 27 ਜਨਵਰੀ, ਅਮਨਦੀਪ ਸਿੰਘ:

ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵਰਲਡ ਕੈਂਸਰ ਕੇਅਰ ਚੈਰਿਟੇਬਲ ਸੋਸਾਇਟੀ ਦੇ ਸਹਿਯੋਗ ਨਾਲ 28 ਜਨਵਰੀ, 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ (ਡੀ ਸੀ ਕੰਪਲੈਕਸ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦਿੱਤੀ।

ਹੋਰ ਵੇਰਵੇ ਸਾਂਝੇ ਕਰਦਿਆਂ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕੈਂਪ ਵਿੱਚ ਮੌਜੂਦ ਡਾਕਟਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਸਬੰਧਤ ਵਿਅਕਤੀ ਦੀਆਂ ਸਾਰੀਆਂ ਮੈਡੀਕਲ ਜਾਂਚਾਂ ਕੀਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਕੈਂਪ ਦੌਰਾਨ ਨੇੜੇ ਦੀ ਨਜ਼ਰ ਦੀ ਜਾਂਚ ਉਪਰੰਤ ਐਨਕਾਂ ਵੀ ਮੁਫ਼ਤ ਵੰਡੀਆਂ ਜਾਣਗੀਆਂ।ਸ੍ਰੀਮਤੀ ਮਿੱਤਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਮੁਫ਼ਤ ਸਿਹਤ ਸਹੂਲਤ ਦਾ ਲਾਭ ਉਠਾਉਣ।

Leave a Reply

Your email address will not be published. Required fields are marked *