Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ-34 ‘ਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਮਿਲਿਆ ਭਰਪੂਰ ਹੁੰਗਾਰਾ

ਵਿਧਾਇਕ ਕੁਲਵੰਤ ਸਿੰਘ ਨੇ ਕੈਂਪ ਦਾ ਕੀਤਾ ਉਦਘਾਟਨ

ਮੋਹਾਲੀ, 31 ਜਨਵਰੀ (ਮਨਜੀਤ ਸਿੰਘ ਚਾਨਾ) :

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਅੱਜ ਸਥਾਨਕ ਵਾਰਡ ਨੰਬਰ 34, ਸੈਕਟਰ 70, ਮੋਹਾਲੀ ਵਿਖੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦਾ ਉਦਘਾਟਨ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਇਲਾਕੇ ਦੇ ਨਾਗਰਿਕਾਂ ਵਿੱਚ ਯੋਜਨਾ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ।ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਮੋਹਾਲੀ ਵਿੱਚ ਸ਼ੁਰੂ ਕਰਨ ਲਈ 70 ਸੈਕਟਰ ਵਿੱਚ ਲਾਇਆ ਇਹ ਪਹਿਲਾ ਕੈਂਪ ਹੈ ਜਿਸ ਨੂੰ ਲੋਕਾਂ ਨੇ ਭਰਪੂਰ ਹੁੰਗਾਰਾ ਦਿੱਤਾ।

ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਪਰਿਵਾਰਾਂ ਲਈ ਇੱਕ ਵੱਡਾ ਸਹਾਰਾ ਹੈ, ਜਿਸ ਨਾਲ ਮਹਿੰਗੇ ਇਲਾਜ ਦਾ ਬੋਝ ਘਟਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਾ ਰਹੇ।

ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਵਾਰਡ ਨੰਬਰ 34 ਦੇ ਵਸਨੀਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੈਂਪ ਲਗਾਇਆ ਗਿਆ ਹੈ ਤਾਂ ਜੋ ਹਰ ਯੋਗ ਪਰਿਵਾਰ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਲੋਕ-ਪੱਖੀ ਯੋਜਨਾ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ।

ਕੈਂਪ ਦੌਰਾਨ ਤਕਰੀਬਨ 100 ਨਾਗਰਿਕਾਂ ਦੇ ਸਿਹਤ ਬੀਮਾ ਕਾਰਡਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਉਨ੍ਹਾਂ ਨੂੰ ਪਰਚੀਆਂ ਵੰਡੀਆਂ ਗਈਆਂ। ਕੈਂਪ ਦੀ ਸਫਲਤਾ ਲਈ ਸਥਾਨਕ ਵਾਸੀਆਂ ਨੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦਾ ਧੰਨਵਾਦ ਕੀਤਾ ਕੈਂਪ ਦੀ ਸਫਲਤਾ ਲਈ ਐਮ ਆਈ ਜੀ ਸੁਪਰ ਐਸੋਸੀਏਸਨ ਦੇ ਪ੍ਰਧਾਨ ਆਰ ਪੀ ਕੰਬੋਜ, ਆਰ ਕੇ ਗੁਪਤਾ ਜਨਰਲ ਸਕੱਤਰ, ਮੀਤ ਪ੍ਰਧਾਨ ਬਲਵਿੰਦਰ ਬੱਲੀ, ਐਸ ਕੇ ਸਰਮਾ, ਰਿਸ਼ੀ ਅਪਾਰਟਮੈਂਟਸ ਦੇ ਪ੍ਰਧਾਨ ਹਰਪ੍ਰੀਤ ਸਿੰਘ, ਸੱਤਪਾਲ ਘੁੰਮਣ, ਐਲ ਆਈ ਜੀ ਐਸੋਸੀਏਸਨ ਦੇ ਪ੍ਰਧਾਨ ਸੰਤੋਖ ਸਿੰਘ, ਸੁਖਵਿੰਦਰ ਕੌਰ ਭੁੱਲਰ, ਸੁਖਬੀਰ ਕੌਰ, ਜਸਬੀਰ ਜੱਸੀ, ਕੁਲਦੀਪ ਕੌਰ, ਸੋਭਾ ਗੌਰੀਆ, ਐਮ ਆਈ ਜੀ ਇੰਡੀ ਦੇ ਪ੍ਰਧਾਨ ਬਿਪਨਜੀਤ ਸਿੰਘ, ਬਹਾਦਰ ਸਿੰਘ, ਅਮਰ ਸਿੰਘ ਧਾਲੀਵਾਲ, ਜਸਬੀਰ ਸਿੰਘ ਗੋਸਲ, ਸੁਖਦੇਵ ਸਿੰਘ ਨੇ ਪੂਰੀ ਮਦਦ ਕੀਤੀ।

ਕੈਂਪ ਵਿੱਚ ਐਮ ਸੀ ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਬੈਂਸ ਜਿਲਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਰਜੀਵ ਵਸ਼ਿਸਟ, ਕੁਲਦੀਪ ਸਿੰਘ, ਸਾਬਕਾ ਐਮ ਸੀ ਚੰਨਾ ਮਟੌਰ, ਜਗਦੇਵ ਸਿੰਘ ਵੀ ਹਾਜਰ ਸਨ।

Leave a Reply

Your email address will not be published. Required fields are marked *