Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਵਿਧਾਇਕ ਕੁਲਵੰਤ ਸਿੰਘ ਨੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ

ਮੋਹਾਲੀ, 22 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਹੀ ਮਾਇਨਿਆਂ ਦੇ ਵਿੱਚ ਲਾਗੂ ਕਰਨ ਦੇ ਲਈ ਵਿਧਾਨ ਸਭਾ ਹਲਕਾ ਮੋਹਾਲੀ- ਵਿਧਾਇਕ ਕੁਲਵੰਤ ਸਿੰਘ ਵੱਲੋਂ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਅੱਜ ਦੌਰਾ ਕੀਤਾ ਗਿਆ, ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਅੱਜ ਜੁਝਾਰ ਨਗਰ, ਫੇਜ਼ -6, ਮੋਹਾਲੀ ਪਿੰਡ, ਫੇਜ਼- 1, ਫੇਜ਼ 3B1, ਫੇਜ਼ -10, ਸੈਕਟਰ-66, ਬਾਕਰਪੁਰ, ਸਨੇਟਾ, ਸੈਕਟਰ-79, ਸੈਕਟਰ- 77 ਵਿਖੇ ਚੱਲ ਰਹੇ ਸੇਵਾ ਕੇਂਦਰਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਖ- ਵੱਖ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵਿਕਾਸ ਦੀ ਗਤੀ ਵੀ ਪਹਿਲਾਂ ਦੇ ਮੁਕਾਬਲਤਨ ਹੋਰ ਤੇਜ਼ ਹੋ ਚੁੱਕੀ ਹੈ।

ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਲੈ ਕੇ ਲੋਕਾਂ ਦੀ ਰਜਿਸਟਰੇਸ਼ਨ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ, ਤਾਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਸਭਨਾਂ ਦੇ ਕਾਰਡ ਜਲਦੀ ਬਣ ਸਕਣ ਅਤੇ ਉਹ ਜਰੂਰਤ ਪੈਣ ਤੇ ਹਸਪਤਾਲਾਂ ਦੇ ਵਿੱਚ 10 ਲੱਖ ਰੁਪਏ ਦਾ ਮੁਫਤ ਇਲਾਜ ਕਰਵਾ ਸਕਣ।

ਉਹਨਾਂ ਕਿਹਾ ਕਿ ਅੱਜ ਉਹ ਸਵੇਰ ਤੋਂ ਹੀ ਸੇਵਾ ਕੇਂਦਰਾਂ ਦਾ ਦੌਰਾ ਕਰ ਰਹੇ ਹਨ, ਜਿੱਥੇ ਇਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਦੇ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਉਥੇ ਲੋਕਾਂ ਦੇ ਵਿੱਚ ਵੀ ਇਸ ਸਕੀਮ ਸਬੰਧੀ ਰਜਿਸਟਰੇਸ਼ਨ ਵੱਡੇ ਪੱਧਰ ਤੇ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਕੋਈ ਵੀ ਪਰਿਵਾਰ ਇਸ ਸਕੀਮ ਤੋਂ ਵਾਂਝਾ ਨਾ ਰਹੇ, ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕਾਂ ਵੱਲੋਂ ਆਪੋ- ਆਪਣੀ ਜਿੰਮੇਵਾਰੀ ਨਿਭਾਈ ਜਾ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕਾਂ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਲੋਕੀ ਆਪੋ -ਆਪਣੀ ਸਿਹਤ ਸਬੰਧੀ ਮਾਹਿਰ ਡਾਕਟਰਾਂ ਤੋਂ ਜਾਂਚ ਕਰਵਾਉਂਦੇ ਹਨ, ਅਤੇ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ ਅਤੇ ਨਾਲ ਹੀ ਲੁੜੀਂਦੇ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਸਪੱਸ਼ਟ ਕਿਹਾ ਕਿ ਮੋਹਾਲੀ ਸ਼ਹਿਰ ਦੇ ਸਰਵਪੱਖੀ ਵਿਕਾਸ ਯੋਜਨਾਵਧ ਢੰਗ ਨਾਲ ਚੱਲ ਰਿਹਾ ਹੈ ਅਤੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਵੱਡੇ ਪੱਧਰ ਤੇ ਮੋਹਾਲੀ ਦੇ ਇੰਡਸਟ੍ਰੀਅਲ ਏਰੀਏ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਨੂੰ ਵੀ ਬਣਾਇਆ ਜਾ ਰਿਹਾ ਹੈ , ਅਤੇ ਚੌਂਕ ਬਣਾਏ ਨਵੇਂ ਚੌਂਕ ਬਣਾਏ ਜਾ ਰਹੇ ਹਨ।

ਇਸ ਮੌਕੇ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ ਬਲਾਕ ਪ੍ਰਧਾਨ, ਜਸਪਾਲ ਸਿੰਘ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਬਰਿਆਲੀ, ਅਵਤਾਰ ਸਿੰਘ ਮੌਲੀ ਬੈਦਵਾਣ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਗੀ, ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਇਕਬਾਲ ਸਿੰਘ ਸਰਪੰਚ, ਪੰਕਚ ਹਾਂਡਾ, ਅਰੁਣ ਗੋਇਲ, ਐਡਵੋਕੇਟ ਜਸਵੀਰ ਸਿੰਘ, ਸੁਖਵਿੰਦਰ ਸਿੰਘ ਬਾਕਰਪੁਰ ਸਰਪੰਚ, ਸੁਰਜੀਤ ਸਿੰਘ ਬਾਕਰਪੁਰ, ਗੁਰਦੇਸ਼ ਸਿੰਘ ਸਰਪੰਚ, ਨਿਰਮੇਲ ਸਿੰਘ, ਗੁਰਪ੍ਰੀਤ ਸਿੰਘ ਬੈਂਸ, ਕੁਲਵੰਤ ਕੌਰ ਕੋਮਲ, ਮੋਨਿਕਾ ਠਾਕੁਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *