Breaking News
Smart Media Dashmesh Insurance Point

ਪ੍ਰਧਾਨ ਮੰਤਰੀ ਦੀਆਂ ਦੂਰਅੰਦੇਸ਼ੀ ਨੀਤੀਆਂ ਸਦਕਾ ਭਾਰਤ ‘ਚ ਤੇਲ ਦੀਆਂ ਕੀਮਤਾਂ ਸਥਿਰ : ਹਰਦੇਵ ਉੱਭਾ

ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਮੋਹਾਲੀ, 20 ਮਾਰਚ, ਪੰਜਾਬੀ ਦੁਨੀਆ ਬਿਊਰੋ:

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਜਿੱਥੇ ਪੂਰੀ ਦੁਨੀਆ ਜੰਗੀ ਹਾਲਾਤਾਂ ਕਾਰਨ ਤੇਲ ਦੀਆਂ ਵਧਦੀਆਂ ਕੀਮਤਾਂ ਨਾਲ ਜੂਝ ਰਹੀ ਹੈ, ਉੱਥੇ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਸਥਿਰ ਰਹਿਣਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ਦੂਰਅੰਦੇਸ਼ੀ ਸੋਚ ਅਤੇ ਮਜ਼ਬੂਤ ਲੀਡਰਸ਼ਿਪ ਦਾ ਸਪੱਸ਼ਟ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਏ ਭਾਰੀ ਉਛਾਲ ਦੇ ਬਾਵਜੂਦ ਭਾਰਤ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲਏ ਗਏ ਸੋਚ-ਵਿਚਾਰ ਵਾਲੇ ਫੈਸਲੇ, ਜਿਵੇਂ ਕਿ ਟੈਕਸਾਂ ਵਿੱਚ ਸਮਝਦਾਰੀ ਨਾਲ ਤਬਦੀਲੀਆਂ ਅਤੇ ਊਰਜਾ ਸਰੋਤਾਂ ਦੀ ਵਿਆਪਕ ਯੋਜਨਾ, ਦੇਸ਼ ਨੂੰ ਆਰਥਿਕ ਝਟਕਿਆਂ ਤੋਂ ਬਚਾਉਣ ਵਿੱਚ ਸਫਲ ਰਹੇ ਹਨ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਦੇਸ਼ ਹਿੱਤ ਨੂੰ ਸਭ ਤੋਂ ਉੱਪਰ ਰੱਖਦਿਆਂ ਨੀਤੀਆਂ ਬਣਾਈਆਂ ਹਨ, ਜਿਸ ਦਾ ਨਤੀਜਾ ਹੈ ਕਿ ਆਮ ਜਨਤਾ ਨੂੰ ਮਹਿੰਗਾਈ ਦੇ ਵੱਡੇ ਬੋਝ ਤੋਂ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਥਿਰਤਾ ਸਿਰਫ਼ ਇੱਕ ਆਕਸਮਿਕ ਘਟਨਾ ਨਹੀਂ, ਸਗੋਂ ਲੰਬੇ ਸਮੇਂ ਦੀ ਯੋਜਨਾਬੰਦੀ ਅਤੇ ਮਜ਼ਬੂਤ ਆਰਥਿਕ ਪ੍ਰਬੰਧਨ ਦਾ ਨਤੀਜਾ ਹੈ।ਉਨ੍ਹਾਂ ਹੋਰ ਕਿਹਾ ਕਿ ਅੱਜ ਭਾਰਤ ਵਿਸ਼ਵ ਮੰਚ ‘ਤੇ ਇੱਕ ਮਜ਼ਬੂਤ ਅਤੇ ਸਥਿਰ ਆਰਥਿਕਤਾ ਵਜੋਂ ਉਭਰ ਰਿਹਾ ਹੈ, ਜਿਸ ਵਿੱਚ ਊਰਜਾ ਸੁਰੱਖਿਆ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਇਹ ਕਦਮ ਦੇਸ਼ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵੱਲ ਇਕ ਹੋਰ ਮਜ਼ਬੂਤ ਕਦਮ ਹਨ।

Leave a Reply

Your email address will not be published. Required fields are marked *