Breaking News
Smart Media Dashmesh Mohali Walk Smart Media Insurance Point Hardev Singh Ubha

ਰਿਸ਼ੀ ਅਪਾਰਟਮੈਂਟ ਨਿਵਾਸੀਆਂ ਨੇ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਯੋਗਦਾਨ ਪਾਉਣ ਦਾ ਸੰਕਲਪ ਲਿਆ

ਮੋਹਾਲੀ, 23 ਮਾਰਚ, ਪੰਜਾਬੀ ਦੁਨੀਆ ਬਿਊਰੋ :

ਰਿਸ਼ੀ ਅਪਾਰਟਮੈਂਟ, ਸੈਕਟਰ 70 ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਸਮਾਗਮ ਰਿਸ਼ੀ ਅਪਾਰਟਮੈਂਟ ਆਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਰਿਹਾਇਸ਼ੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਰਿਹਾਇਸ਼ੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ।

ਸਮਾਰੋਹ ਦੌਰਾਨ ਸਥਾਨਕ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਦੀ ਆਹੂਤੀ ਦੇ ਕੇ ਇਤਿਹਾਸ ਰਚਿਆ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀ ਸੋਚ, ਹਿੰਮਤ ਅਤੇ ਦੇਸ਼-ਭਗਤੀ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਇਸ ਮੌਕੇ ਸੀਨੀਅਰ ਸਿਟੀਜ਼ਨ ਰਕੇਸ਼ ਕੌਸਲ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ਭਗਤੀ ਭਰੇ ਗੀਤ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਮਾਗਮ ਵਿੱਚ ਹਾਜ਼ਰ ਲੋਕਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

ਸਮਾਗਮ ਵਿੱਚ ਹੋਰਾਂ ਤੋਂ ਇਲਾਵਾ ਜੀ. ਐਸ. ਸੇਠੀ, ਰੂਪਿੰਦਰ ਸਿੰਘ ਸਰਾਓ, ਹਰਪ੍ਰੀਤ ਸਿੰਘ, ਪੁਨੀਤ ਭਾਰਦਵਾਜ, ਸਵਰਨਜੀਤ ਸ਼ਰਮਾ, ਸ਼ਰਨਜੀਤ ਸਿੰਘ, ਸੱਤਪਾਲ ਸਿੰਘ ਘੁੰਮਣ, ਸੁਨੀਤਾ ਟਿੱਕੂ, ਸੁਖਵਿੰਦਰ ਕੌਰ, ਕਮਲਜੀਤ ਕੌਰ, ਜਸਵੰਤ ਸਿੰਘ ਲਹਿਰਾ, ਜੀ ਪੀ ਐਸ ਸੰਧੂ , ਵਾਸਦੇਵ ਸਿੰਗਲਾ, ਐਡਵੋਕੇਟ ਜਸਬੀਰ ਸਿੰਘ ਪੂਨੀਆ, ਚੋਬੇ ਸਾਹਿਬ ਪਰਮਜੀਤ ਸਿੰਘ ਚੀਮਾ ਅਤੇ ਬਰਿੱਜਮੋਹਨ ਮੇਅਰ ਵੀ ਮੌਜੂਦ ਸਨ।

ਅੰਤ ਵਿੱਚ ਸਮੂਹ ਰਿਹਾਇਸ਼ੀਆਂ ਵੱਲੋਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਯੋਗਦਾਨ ਪਾਉਣ ਦਾ ਸੰਕਲਪ ਲਿਆ ਗਿਆ।

Leave a Reply

Your email address will not be published. Required fields are marked *