Breaking News
Smart Media Dashmesh Insurance Point

ਵਿਸ਼ਵ ਟੀ.ਬੀ. ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ

ਐਸ.ਏ.ਐਸ. ਨਗਰ, 24 ਮਾਰਚ, ਪੰਜਾਬੀ ਦੁਨੀਆ ਬਿਊਰੋ : 

ਵਿਸ਼ਵ ਟੀ. ਬੀ. ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਗਏ l ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਟੀ. ਬੀ. ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦਸਿਆ ਕਿ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਤਪਦਿਕ ਰੋਗ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿਤੀ ਗਈ l ਉਨ੍ਹਾਂ ਕਿਹਾ ਕਿ ਤਪਦਿਕ ਬੀਮਾਰੀ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈl 

ਉਨ੍ਹਾਂ ਕਿਹਾ ਕਿ ਟੀਬੀ ਦਾ ਪੱਕਾ ਇਲਾਜ ਮੌਜੂਦ ਹੈ ਅਤੇ ਇਹ ਬੀਮਾਰੀ ਹੋਣ ’ਤੇ ਘਬਰਾਉਣ ਦੀ ਲੋੜ ਨਹੀਂ। ਹਰ ਸਰਕਾਰੀ ਸਿਹਤ ਸੰਸਥਾ ਵਿਚ ਡਾਟਸ ਪ੍ਰਣਾਲੀ ਰਾਹੀਂ ਇਸ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ। 

ਅਧਿਕਾਰੀਆਂ ਨੇ ਦਸਿਆ ਕਿ ਦੋ ਹਫ਼ਤਿਆਂ ਤੋਂ ਖਾਂਸੀ, ਵਜ਼ਨ ਘਟਣਾ, ਭੁੱਖ ਘੱਟ ਲੱਗਣੀ, ਬਲਗਮ ਵਿਚ ਖ਼ੂਨ ਆਉਣਾ, ਸ਼ਾਮ ਸਮੇਂ ਬੁਖ਼ਾਰ, ਥਕਾਵਟ ਮਹਿਸੂਸ ਹੋਣੀ, ਵਾਰ ਵਾਰ ਪਸੀਨਾ ਆਉਣਾ ਟੀਬੀ ਦੇ ਸੰਕੇਤ ਅਤੇ ਲੱਛਣ ਹੋ ਸਕਦੇ ਹਨ। ਇਸ ਮੌਕੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਟੀਬੀ ਸਬੰਧੀ ਆਕਰਸ਼ਕ ਰੰਗੋਲੀ ਤੇ ਪੋਸਟਰ ਬਣਾਏl ਵਿਦਿਆਰਥੀਆਂ ਵਲੋਂ ਨੁਕੜ ਨਾਟਕ ਵੀ ਖੇਡਿਆ ਗਿਆ l

Leave a Reply

Your email address will not be published. Required fields are marked *