Breaking News
Smart Media Dashmesh Insurance Point

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ

ਐਸ.ਏ.ਐਸ. ਨਗਰ, 9 ਅਪ੍ਰੈਲ, ਅਮਨਦੀਪ ਸਿੰਘ : 

“ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਅੱਜ ਮੋਹਾਲੀ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ 20ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਵਿੱਚ ਵਾਰਡ ਨੰਬਰ 11 ਅਤੇ 12 ਦੇ ਸ਼ਰਧਾਲੂ ਸਵਾਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਿਖੇ ਸ਼੍ਰੀ ਵਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਜਾਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ਯਾਤਰੀਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਹਰ ਬੱਸ ਦੇ ਨਾਲ ਇੱਕ ਗਾਈਡ ਅਤੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਾਹਿਰ ਡਾਕਟਰ ਵੀ ਮੁਹੱਈਆ ਕਰਵਾਇਆ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਕਿਹਾ ਕਿ ਇਹ ਯਾਤਰਾ 3 ਦਿਨ ਅਤੇ 2 ਰਾਤਾਂ ਦੀ ਹੋਵੇਗੀ, ਜਿਸ ਦੌਰਾਨ ਨਾ ਸਿਰਫ਼ ਧਾਰਮਿਕ ਸਥਾਨਾਂ ਦੇ ਦਰਸ਼ਨ ਹੋਣਗੇ, ਸਗੋਂ ਲੋਕਾਂ ਵਿੱਚ ਆਪਸੀ ਭਾਈਚਾਰਾ ਵੀ ਮਜ਼ਬੂਤ ਹੋਵੇਗਾ। 

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ (ਸਟੇਟ ਐਵਾਰਡੀ) ਨੇ ਕਿਹਾ ਕਿ ਹਲਕੇ ਵਿੱਚ ਲੋਕਾਂ ਵੱਲੋਂ ਯੋਜਨਾ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਰਧਾਲੂ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰ ਰਹੇ ਹਨ, ਜਿਸ ਨਾਲ ਸੇਵਾ ਕਰਨ ਦੀ ਹੋਰ ਪ੍ਰੇਰਣਾ ਮਿਲਦੀ ਹੈ। 

ਇਸ ਮੌਕੇ ਰਾਜਿੰਦਰ ਪਾਲ ਸਿੰਘ, ਗੋਪੀ ਖਹਿਰਾ, ਪ੍ਰਹਲਾਦ ਸਿੰਘ, ਹਰਿੰਦਰ ਪਾਲ ਸਿੰਘ ਹੈਰੀ, ਮਨੀਸ਼ਾ ਕੁਮਾਰੀ, ਸੰਜੀਵ ਕੁਮਾਰ, ਗੁਰਮੇਲ ਸਿੰਘ ਅਤੇ ਗੁਰਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *