Breaking News
Smart Media Dashmesh Insurance Point

ਸਰਕਾਰੀ ਪ੍ਰਾਇਮਰੀ ਸਕੂਲ ਨਾਨੂਮਾਜਰਾ ਵਿੱਚ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ

ਮੋਹਾਲੀ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਾਨੂਮਾਜਰਾ ਵਿੱਚ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਨੇ ਰਿਬਨ ਕੱਟ ਕੇ ਕਮਰਿਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਅਜਿਹੇ ਪ੍ਰੋਜੈਕਟ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਸਾਬਤ ਹੋਣਗੇ।

ਇਸ ਸਮਾਗਮ ਦੌਰਾਨ ਸਕੂਲ ਦੀ ਮੁੱਖ ਅਧਿਆਪਕਾ ਕਿਰਨਾ ਦੇਵੀ ਨੇ “ਸਿੱਖਿਆ ਕ੍ਰਾਂਤੀ” ਤਹਿਤ ਬਣਾਏ ਕਮਰਿਆਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਕਮਰੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਵਾਲਾ ਮਾਹੌਲ ਪ੍ਰਦਾਨ ਕਰਨਗੇ ਅਤੇ ਬੱਚਿਆਂ ਨੂੰ ਗਰਮੀਆਂ ਤੇ ਸਰਦੀ ਤੋਂ ਬਚਾਅ ਲਈ ਵੀ ਲਾਹੇਵੰਦ ਹੋਣਗੇ।

ਇਸ ਮੌਕੇ ਪਿੰਡ ਦੇ ਸਰਪੰਚ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ। ਸਮਾਗਮ ਦੌਰਾਨ ਸਿੱਖਿਆ ਦੇ ਵਿਕਾਸ ਅਤੇ ਬੱਚਿਆਂ ਦੀ ਭਲਾਈ ਲਈ ਸਰਕਾਰ ਦੇ ਯਤਨਾਂ ਦੀ ਸਰਾਹਨਾ ਕੀਤੀ ਗਈ।

Leave a Reply

Your email address will not be published. Required fields are marked *