Breaking News
Dashmesh GS Electricals Verka Smart Media Insurance Point Tav Prasad

ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਯਾਤਰਾ ਬੱਸ ਨੂੰ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਈ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਬਲੌਂਗੀ ਤੋਂ ਸ਼ਰਧਾਲੂਆਂ ਦੀ 30ਵੀਂ ਅਤੇ 31ਵੀਂ ਬੱਸ ਨੂੰ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੰਜਾਬ ਦੇ ਸੀਨੀਅਰ ਸਿਟੀਜ਼ਨਾਂ ਨੂੰ ਤੀਰਥ ਯਾਤਰਾ ਦਾ ਲਾਭ ਦੇਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਸਮੇਤ ਸਾਰੇ ਪੰਜਾਬ ਵਿੱਚ ਇਸ ਯੋਜਨਾ ਲਈ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਹੋ ਰਹੀ ਹੈ, ਜੋ ਇਸਦੀ ਲੋਕਪ੍ਰਿਯਤਾ ਦਾ ਸਪਸ਼ਟ ਸਬੂਤ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਸੱਚੇ ਮਾਇਨਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਲਾਭ ਮਿਲ ਰਹੇ ਹਨ। ਯਾਤਰਾ ਦੌਰਾਨ ਦੋ ਰਾਤਾਂ ਅਤੇ ਤਿੰਨ ਦਿਨ ਇਕੱਠੇ ਬਿਤਾਉਣ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਾ ਵਧਦਾ ਹੈ ਅਤੇ ਸਮਾਜਿਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਸਨੇਟਾ ਵਿਖੇ ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਕੀਤਾ ਗਿਆ ਸਿੱਧਾ ਸੰਵਾਦ ਲੋਕਾਂ ਵਿੱਚ ਭਰੋਸਾ ਅਤੇ ਸੰਤੁਸ਼ਟੀ ਦਾ ਮਾਹੌਲ ਪੈਦਾ ਕਰਦਾ ਹੈ।

ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਵਿੱਚ ਉਤਸ਼ਾਹ ਕਾਇਮ ਰਿਹਾ ਅਤੇ ਉਹ ਸਮੇਂ ਸਿਰ ਯਾਤਰਾ ਲਈ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।

ਇਸ ਮੌਕੇ ਜਸਵਿੰਦਰ ਕੌਰ (ਪਤਨੀ ਮੱਖਣ ਸਿੰਘ), ਸਤਨਾਮ ਸਿੰਘ ਸਰਪੰਚ, ਬਲਜੀਤ ਸਿੰਘ ਵਿੱਕੀ (ਬਲਾਕ ਪ੍ਰਧਾਨ), ਰੀਟਾ, ਰਾਮ ਕੁਮਾਰ, ਮੰਗਨ ਲਾਲ, ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਮੌਜੂਦ ਸਨ। ਇਸ ਤੋਂ ਇਲਾਵਾ ਮੱਖਣ ਸਿੰਘ (ਸਾਬਕਾ ਸਰਪੰਚ), ਰਜਿੰਦਰ ਕੌਰ ਸਰਪੰਚ, ਸਵਿੰਦਰ ਸਿੰਘ ਕੰਗ, ਮਗਨ ਕੁਮਾਰ ਆਦਿ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *