Breaking News
Dashmesh GS Electricals Smart Media Insurance Point Tav Prasad

‘ਆਪ’ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਵਾਰਡ ਨੰ: 34 ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਐਸ.ਏ.ਐਸ. ਨਗਰ, 16 ਮਈ, ਪੰਜਾਬੀ ਦੁਨੀਆ ਬਿਊਰੋ:

ਅੱਜ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 34, ਸੈਕਟਰ 70 ਤੋਂ ਉਮੀਦਵਾਰ ਸ. ਸੁਖਦੇਵ ਸਿੰਘ ਪਟਵਾਰੀ, ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਆਪਣੇ ਸਮਰਥਕਾਂ ਸਮੇਤ ਐਸਡੀਐਮ ਦਫਤਰ, ਮੋਹਾਲੀ ਪੁੱਜੇ। ਉਹਨਾਂ ਨੇ ਵਿਧਾਇਕ ਕੁਲਵੰਤ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਇਸ ਦੌਰਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 34, ਸੈਕਟਰ 70 ਤੋਂ ਤਿੰਨ ਵਾਰ ਕੌਂਸਲਰ ਰਹੇ ਸੁਖਦੇਵ ਸਿੰਘ ਪਟਵਾਰੀ ਨੂੰ ਵਾਰਡ ਵਾਸੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਉਹਨਾਂ ਦੀ ਇਸ ਵਾਰ ਵੀ ਜਿੱਤ ਯਕੀਨੀ ਹੈ। ਉਹਨਾਂ ਕਿਹਾ ਕਿ ਵਾਰਡ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਦੱਸਣਯੋਗ ਹੈ ਕਿ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਤਕਰੀਬਨ ਸਾਰੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰ ਚੁੱਕੇ ਹਨ।

ਇਸ ਦੌਰਾਨ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਸਾਡੇ ਵਾਰਡ ਵਿਚ ਅਜੇ ਵੀ ਅਨੇਕਾਂ ਸਮੱਸਿਆਵਾਂ ਹਨ, ਜਿਨ੍ਹਾਂ ਦੇ ਹੱਲ ਲਈ ਉਹ ਪਹਿਲਾਂ ਦੀ ਤਰ੍ਹਾਂ ਹਰ ਸੰਭਵ ਯਤਨ ਜਾਰੀ ਰੱਖਣਗੇ। ਸੁਖਦੇਵ ਸਿੰਘ ਪਟਵਾਰੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਲੋਕਾਂ ਦੇ ਸਹਿਯੋਗ ਨਾਲ ਵਾਰਡ ਨੰਬਰ 34 ਨੂੰ ਇੱਕ ਮਿਸਾਲੀ ਵਾਰਡ ਬਣਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ‘ਚ ਵਾਰਡ ਵਾਸੀਆਂ ਨੇ ਉਹਨਾਂ ਨੂੰ ਜਿਤਾਉਣ ਦਾ ਪ੍ਰਣ ਕੀਤਾ।

Leave a Reply

Your email address will not be published. Required fields are marked *