Breaking News
Dashmesh GS Electricals Smart Media Insurance Point Tav Prasad

ਭਾਜਪਾ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਨੇ ਵਾਰਡ-41 ਤੋਂ ਭਰੇ ਨਾਮਜ਼ਦਗੀ ਪੱਤਰ

ਵਾਰਡ ਨੰਬਰ 41 ਦਾ ਸਰਬਪੱਖੀ ਵਿਕਾਸ ਕਰਨਾ ਸਾਡਾ ਮੁੱਖ ਟੀਚਾ : ਗੁਰਪ੍ਰੀਤ ਕੌਰ ਉੱਭਾ

ਮੋਹਾਲੀ, 16 ਮਈ, ਪੰਜਾਬੀ ਦੁਨੀਆ ਬਿਊਰੋ :

ਵਾਰਡ ਨੰਬਰ 41 ਮੋਹਾਲੀ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਨੇ ਅੱਜ ਨਗਰ ਨਿਗਮ ਚੋਣ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ, ਵਰਕਰ, ਸਮਰਥਕ ਅਤੇ ਵਾਰਡ ਦੇ ਵੱਡੀ ਗਿਣਤੀ ਵਿੱਚ ਨਿਵਾਸੀ ਮੌਜੂਦ ਸਨ।

ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਦੇ ਸਰਬਪੱਖੀ ਵਿਕਾਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਸੰਭਾਲਕੀ, ਨਾਨੂੰ ਮਾਜਰਾ, ਸੈਕਟਰ 85 ਵੇਵ ਅਸਟੇਟ, ਪ੍ਰੀਤ ਸਿਟੀ ਸੈਕਟਰ 86 ਅਤੇ ਸੈਕਟਰ 88 ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪਬਲਿਕ ਟਰਾਂਸਪੋਰਟ, ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ, ਵਧੀਆ ਸੜਕਾਂ, ਸੀਵਰੇਜ ਸਿਸਟਮ, ਸਫਾਈ, ਪਾਰਕ, ਸਟਰੀਟ ਲਾਈਟਾਂ, ਕਮਿਊਨਿਟੀ ਸੈਂਟਰ, ਖੇਡ ਮੈਦਾਨ, ਪਬਲਿਕ ਟਾਇਲਟ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਭਾਜਪਾ ਵਚਨਬੱਧ ਹੈ।

ਗੁਰਪ੍ਰੀਤ ਕੌਰ ਉੱਭਾ ਨੇ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਕਾਸ ਅਤੇ ਇਮਾਨਦਾਰ ਸੇਵਾ ਦੀ ਰਾਜਨੀਤੀ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੂੰ ਆਪਣਾ ਸਹਿਯੋਗ ਦੇਣ ਤੇ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਸ ਮੌਕੇ ਹਰਦੇਵ ਸਿੰਘ ਉੱਭਾ, ਸੂਬਾਈ ਪ੍ਰੈੱਸ ਸਕੱਤਰ ਭਾਜਪਾ ਪੰਜਾਬ ਨੇ ਕਿਹਾ ਕਿ ਵਾਰਡ ਨੰਬਰ 41 ਦੇ ਲੋਕ ਭਾਜਪਾ ਦੇ ਵਿਕਾਸਮੁੱਖੀ ਵਿਜ਼ਨ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੀਆਂ ਮੋਹਾਲੀ ਨਗਰ-ਨਿਗਮ ਚੋਣਾਂ ਵਿੱਚ ਭਾਜਪਾ ਨੂੰ ਭਾਰੀ ਸਮਰਥਨ ਮਿਲੇਗਾ।

Leave a Reply

Your email address will not be published. Required fields are marked *