Breaking News
Dashmesh GS Electricals Smart Media Insurance Point Tav Prasad

ਮਹਿਲਾਵਾਂ ਦੀ ਸਰਗਰਮ ਸਿਆਸਤ ‘ਚ ਸ਼ਮੂਲੀਅਤ ਨਾਲ ਮਜ਼ਬੂਤ ਹੋਵੇਗਾ ਪੰਜਾਬ: ਰਜਨੀ ਦੀਕਸ਼ਿਤ

ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਵਿਕਾਸ ਦਾ ਆਧਾਰ ਦੱਸਿਆ

ਮੋਹਾਲੀ, 29 ਜੂਨ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿੱਚ ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮਹਿਲਾ ਕਾਂਗਰਸ ਵੀ ਸਰਗਰਮ ਭੂਮਿਕਾ ਨਿਭਾ ਰਹੀ ਹੈ। ਮੋਹਾਲੀ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਸਕੱਤਰ ਥਾਪੇ ਜਾਣ ਬਾਅਦ ਮੈਡਮ ਰਜਨੀ ਦੀਕਸ਼ਿਤ ਨੇ ਕਿਹਾ ਕਿ ਕਾਂਗਰਸ ਦਾ ਮਕਸਦ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ, ਨੌਜਵਾਨਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਸਸ਼ਕਤ ਬਣਾਉਣਾ ਹੈ।

ਰਜਨੀ ਦੀਕਸ਼ਿਤ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਸਿੱਖਿਆ, ਸਿਹਤ, ਰੋਜ਼ਗਾਰ, ਮਹਿਲਾ ਸੁਰੱਖਿਆ ਅਤੇ ਸਮਾਜਿਕ ਨਿਆਂ ਵਰਗੇ ਮੁੱਦਿਆਂ ਨੂੰ ਪਹਿਲ ਦਿੰਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਮਹਿਲਾਵਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਮਹਿਲਾ ਕਾਂਗਰਸ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਅੱਜ ਮੋਹਾਲੀ ਪ੍ਰੈਸ ਕਲੱਬ ਵਿੱਚ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਰਜਨੀ ਦੀਕਸ਼ਿਤ ਨੇ ਮੋਹਾਲੀ ਪ੍ਰੈਸ ਕਲੱਬ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੱਤਰਕਾਰ ਸਮਾਜ ਅਤੇ ਲੋਕਤੰਤਰ ਦੇ ਮਜ਼ਬੂਤ ਸਤੰਭ ਹਨ ਅਤੇ ਲੋਕ-ਹਿਤ ਦੇ ਮੁੱਦਿਆਂ ਨੂੰ ਨਿਰਪੱਖ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸਮਾਜ ਲਈ ਪੱਤਰਕਾਰਾਂ ਵੱਲੋਂ ਕੀਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਪ੍ਰੈਸ ਕਲੱਬ ਦੇ ਸਾਰੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਹਿਤ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਅਤੇ ਸੰਗਠਨ ਦੀ ਮਜ਼ਬੂਤੀ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।

Leave a Reply

Your email address will not be published. Required fields are marked *