Breaking News
Smart Media Dashmesh Mohali Walk Smart Media Insurance Point Hardev Singh Ubha

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਐਸ.ਏ.ਐਸ. ਨਗਰ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਲੈਕਚਰਾਰ ਤੋਂ ਬਤੌਰ ਪ੍ਰਿੰਸੀਪਲ ਤਰੱਕੀਆਂ ਦੇ ਸੰਬੰਧ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ (ਸ.ਸ. ) ਸ. ਸਕੱਤਰ ਸਿੰਘ ਬੱਲ ਨੂੰ ਮਿਲਿਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਰਾਜ ਵਿੱਚ ਤਕਰੀਬਨ 1200 ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਨਾਲ਼ ਹੀ ਮਾਨਯੋਗ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵੱਲੋਂ ਤਰੱਕੀਆਂ ਉੱਤੇ ਚੱਲ ਰਿਹਾ ਸਟੇਅ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਨਾਲ਼ ਤਰੱਕੀਆਂ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਦੌਰਾਨ ਬੇਨਤੀ ਕੀਤੀ ਗਈ ਕਿ ਤਰੱਕੀਆਂ ਜਲਦੀ ਤੋਂ ਜਲਦੀ ਕੀਤੀਆਂ ਜਾਣ। ਇਸ ਸੰਬੰਧੀ ਡਾਇਰੈਕਟਰ ਸਾਹਿਬ ਨੇ ਤਰੱਕੀਆਂ ਜਲਦੀ ਕਰਨ ਦਾ ਭਰੋਸਾ ਦਿੱਤਾ।

ਇਸ ਸੰਬੰਧੀ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਕਿਹਾ ਕਿ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਲਈ ਜਦੋਂ-ਜਹਿਦ ਕਰ ਰਹੀ ਸੀ। ਮਾਨਯੋਗ ਕੋਰਟ ਵੱਲੋਂ ਬੀਤੇ ਕੱਲ੍ਹ 2018 ਦੇ ਨਿਯਮਾਂ ਸੰਬੰਧੀ ਅਤੇ ਸਿੱਧੀਆਂ ਅਸਾਮੀਆਂ ਸੰਬੰਧੀ ਚੱਲ ਰਹੇ ਸੁਖਪ੍ਰੀਤ ਸਿੰਘ ਬਨਾਮ ਸਿੱਖਿਆ ਵਿਭਾਗ ਕੇਸ ਨੂੰ ਡਿਸਪੋਜ਼ ਆਫ਼ ਕਰ ਦਿੱਤਾ ਹੈ। ਉਹਨਾਂ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੀ ਅਗਾਂਹਵਧੂ ਤੇ ਉਸਾਰੂ ਸੋਚ ਸਦਕਾ ਸੱਚ ਦੀ ਜਿੱਤ ਹੋਈ ਹੈ। ਯੂਨੀਅਨ ਦੇ ਆਗੂਆਂ ਨੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਸੋਨਾਲੀ ਗਿਰਿ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *