Breaking News
Smart Media Dashmesh Mohali Walk Smart Media Insurance Point Hardev Singh Ubha

ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤੀਆਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੋਹਾਲੀ, 11 ਜੁਲਾਈ, ਮਨਜੀਤ ਸਿੰਘ ਚਾਨਾ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਤਿੰਨ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰੋਜ਼ਾਨਾ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਜਾਂਦੀਆਂ ਸਨ, ਪਰੰਤੂ ਹੁਣ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਣ ਕਾਰਨ, ਤੀਸਰੀ ਬੱਸ ਵੀ ਇਸ ਯੋਜਨਾ ਤਹਿਤ ਸ਼ੁਰੂ ਕੀਤੀ ਗਈ ਹੈ। ਵਿਧਾਇਕ ਨੇ ਦੱਸਿਆ ਕਿ ਸਵੇਰੇ 9 ਵਜੇ ਇਹ ਬੱਸਾਂ ਪਿੰਡ ਚਿੱਲਾ, ਧੁਰਾਲੀ ਅਤੇ ਗਰੀਨ ਇਨਕਲੇਵ ਤੋਂ ਚੱਲੀਆਂ।

ਉਹਨਾਂ ਕਿਹਾ ਕਿ ਯਾਤਰਾ ਦੌਰਾਨ ਸੀਨੀਅਰ ਸਿਟੀਜਨਾਂ ਦੀ ਹਰ ਸਹੂਲਤ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਆਂ ਤਹਿਤ ਬੱਸਾਂ ਦੇ ਵਿੱਚ ਹਰ ਵੇਲੇ ਇੱਕ ਡਾਕਟਰ ਅਤੇ ਗਾਈਡ ਵੀ ਉਪਲਬਧ ਕਰਵਾਇਆ ਗਿਆ ਹੈ। ਇਸ ਦੌਰਾਨ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕੀਤੇ ਜਾ ਰਹੇ ਹਨ। ਅੱਜ ਵਿਧਾਨ ਸਭਾ ਹਲਕਾ ਮਹਾਲੇ ਤੋਂ 77ਵੀਂ, 78ਵੀਂ ਅਤੇ 79ਵੀਂ ਬਸ ਦੇ ਰੂਪ ਵਿੱਚ 3 ਬੱਸਾਂ ਨੂੰ ਭੇਜਿਆ ਗਿਆ ਹੈ।

ਇਸ ਮੌਕੇ ਪਿੰਡ ਚਿੱਲਾ ਵਿਖੇ ਅਮਨ ਸਿੰਘ, ਸੰਤੋਖ ਸਿੰਘ, ਕੁਲਵੰਤ ਸਿੰਘ ਅਤੇ ਕਾਕਾ ਸਿੰਘ ਮੌਜੂਦ ਰਹੇ। ਇਸ ਤੋਂ ਇਲਾਵਾ ਨਸੀਬ ਸਿੰਘ ਸੰਧੂ- ਕੌਂਸਲਰ, ਹਰਿੰਦਰ ਪਾਲ ਸਿੰਘ, ਮਾਨ ਭੁਪਿੰਦਰ ਸਿੰਘ , ਜਰਨੈਲ ਸਿੰਘ, ਦਲਵੀਰ ਸਿੰਘ, ਚੰਨਾ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਸੰਤ ਸਿੰਘ , ਬਲਵੀਰ ਸਿੰਘ, ਭਜਨ ਸਿੰਘ, ਖੁਸ਼ਹਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਅਤੇ ਸ਼ਰਧਾਲੂ ਹਾਜ਼ਰ ਸਨ।

Leave a Reply

Your email address will not be published. Required fields are marked *