Breaking News
Dashmesh GS Electricals Smart Media Insurance Point Tav Prasad

ਸਿੱਖਿਆ ਮੰਤਰੀ ਦਾ ਅਸਤੀਫ਼ਾ ਦੇਰ ਨਾਲ ਲਿਆ, ਬਾਕੀ ਮੰਗਾਂ ਵੀ ਤੁਰੰਤ ਮੰਨੇ ਕੇਂਦਰ: ਰਜਨੀ ਦੀਕਸ਼ਿਤ, ਵਿਸ਼ਾਲ ਸ਼ਰਮਾ

ਵਿਦਿਆਰਥੀਆਂ ‘ਤੇ ਦਰਜ ਐੱਫ.ਆਈ.ਆਰ. ਰੱਦ ਕਰਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਮੋਹਾਲੀ, 29 ਜੁਲਾਈ, ਮਨਜੀਤ ਸਿੰਘ ਚਾਨਾ :

ਕਾਂਗਰਸ ਦੀ ਜ਼ਿਲ੍ਹਾ ਮੋਹਾਲੀ ਮਹਿਲਾ ਵਿੰਗ ਦੀ ਸਕੱਤਰ ਰਜਨੀ ਦੀਕਸ਼ਿਤ ਅਤੇ ਸੀਨੀਅਰ ਕਾਂਗਰਸੀ ਆਗੂ ਵਿਸ਼ਾਲ ਸ਼ਰਮਾ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਫ਼ੈਸਲਾ ਕਾਫ਼ੀ ਪਹਿਲਾਂ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੀਆਂ ਬਾਕੀ ਮੰਗਾਂ ‘ਤੇ ਵੀ ਬਿਨਾਂ ਦੇਰੀ ਕਾਰਵਾਈ ਕਰੇ।

ਇੱਥੇ ਜਾਰੀ ਸਾਂਝੇ ਬਿਆਨ ਵਿੱਚ ਦੋਵਾਂ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਵੱਲੋਂ ਲੰਬੇ ਸਮੇਂ ਤੱਕ ਕੀਤੇ ਗਏ ਸ਼ਾਂਤਮਈ ਸੰਘਰਸ਼ ਤੋਂ ਬਾਅਦ ਸਿੱਖਿਆ ਮੰਤਰੀ ਦਾ ਅਸਤੀਫ਼ਾ ਆਇਆ ਹੈ। ਉਨ੍ਹਾਂ ਕਿਹਾ ਕਿ ਕੇਵਲ ਅਸਤੀਫ਼ਾ ਲੈਣ ਨਾਲ ਇਨਸਾਫ਼ ਨਹੀਂ ਹੋਵੇਗਾ, ਸਗੋਂ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ।

ਰਜਨੀ ਦੀਕਸ਼ਿਤ ਅਤੇ ਵਿਸ਼ਾਲ ਸ਼ਰਮਾ ਨੇ ਮੰਗ ਕੀਤੀ ਕਿ ਪ੍ਰੀਖਿਆ ਨਾਲ ਜੁੜੀਆਂ ਘਟਨਾਵਾਂ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੰਤਰ-ਮੰਤਰ ‘ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਬਲ ਦੀ ਵਰਤੋਂ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ ਅਤੇ ਜੇ ਕਿਸੇ ਅਧਿਕਾਰੀ ਜਾਂ ਪੁਲਿਸ ਕਰਮਚਾਰੀ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਆਗੂਆਂ ਨੇ ਅੰਦੋਲਨ ਦੌਰਾਨ ਵਿਦਿਆਰਥੀਆਂ ਖ਼ਿਲਾਫ਼ ਦਰਜ ਸਾਰੀਆਂ ਐੱਫ.ਆਈ.ਆਰ. ਰੱਦ ਕਰਨ ਦੀ ਵੀ ਮੰਗ ਕੀਤੀ ਤਾਂ ਜੋ ਉਨ੍ਹਾਂ ਦਾ ਭਵਿੱਖ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਕਾਂਗਰਸ ਪਾਰਟੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *