Breaking News
Smart Media Dashmesh GS Electricals Smart Media Insurance Point Tav Prasad

ਆਊਟਸੋਰਸ ਕਰਮਚਾਰੀਆਂ ਦੇ ਧਰਨੇ ‘ਚ ਪਹੁੰਚੇ ਸਾਬਕਾ ਮੇਅਰ ਜੀਤੀ ਸਿੱਧੂ, ਸਰਕਾਰ ‘ਤੇ ਬੋਲਿਆ ਤਿੱਖਾ ਹਮਲਾ

ਮੋਹਾਲੀ, 3 ਅਗਸਤ, ਪੰਜਾਬੀ ਦੁਨੀਆ ਬਿਊਰੋ :

ਮਿਊਂਸਪਲ ਕਾਰਪੋਰੇਸ਼ਨ ਦੇ ਆਊਟਸੋਰਸ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਿਗਮ ਦਫ਼ਤਰ ਦੇ ਬਾਹਰ ਲਗਾਏ ਧਰਨੇ ਨੂੰ ਕਾਂਗਰਸ ਆਗੂ ਅਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਮਰਥਨ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ‘ਤੇ ਤਿੱਖੇ ਨਿਸ਼ਾਨੇ ਸਾਧੇ।

ਜੀਤੀ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਰੁਜ਼ਗਾਰ, ਨਸ਼ਾ ਖ਼ਤਮ ਕਰਨ ਅਤੇ ਵਿਕਾਸ ਦੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ “ਰੰਗਲਾ ਪੰਜਾਬ” ਦੀ ਥਾਂ “ਕੰਗਲਾ ਪੰਜਾਬ” ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੇਅਰ ਰਹਿੰਦਿਆਂ ਹਮੇਸ਼ਾ ਕਰਮਚਾਰੀਆਂ ਅਤੇ ਲੋਕਾਂ ਦੇ ਹੱਕ ਵਿੱਚ ਹੀ ਫ਼ੈਸਲੇ ਕੀਤੇ ਅਤੇ ਸਰਕਾਰ ਕੋਲ ਉਨ੍ਹਾਂ ਦੀਆਂ ਮੰਗਾਂ ਭੇਜੀਆਂ।

ਉਨ੍ਹਾਂ ਦੋਸ਼ ਲਾਇਆ ਕਿ ਪੰਜ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿਧਾਇਕ ਆਮ ਲੋਕਾਂ ਦੀਆਂ ਮੁਸ਼ਕਲਾਂ ਤੋਂ ਅਣਜਾਣ ਹਨ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ।

ਸਾਬਕਾ ਮੇਅਰ ਨੇ ਨਸ਼ਿਆਂ ਦੇ ਮੁੱਦੇ ‘ਤੇ ਵੀ ਸਰਕਾਰ ਨੂੰ ਘੇਰਦਿਆਂ ਦਾਅਵਾ ਕੀਤਾ ਕਿ ਮੋਹਾਲੀ ਦੀਆਂ ਕਈ ਕਾਲੋਨੀਆਂ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਪਰ ਸਰਕਾਰ ਅਤੇ ਪੁਲਿਸ ਇਸ ਹਕੀਕਤ ਨੂੰ ਸਵੀਕਾਰ ਕਰਨ ਦੀ ਬਜਾਏ ਲੋਕਾਂ ਦੀਆਂ ਆਵਾਜ਼ਾਂ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜੀਤੀ ਸਿੱਧੂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਬਣਨ ‘ਤੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨ ਸਮੇਤ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਰਮਚਾਰੀਆਂ ਨੂੰ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਬਦਲਾਅ ਦਾ ਸਮਾਂ ਨੇੜੇ ਹੈ ਅਤੇ ਕਾਂਗਰਸ ਸਰਕਾਰ ਬਣਨ ‘ਤੇ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *