Breaking News
Smart Media Dashmesh Mohali Walk Smart Media Insurance Point Hardev Singh Ubha

MC ਮੀਟਿੰਗ: ਕੌਂਸਲਰ ਗੁਰਪ੍ਰੀਤ ਉੱਭਾ ਨੇ ਵਾਰਡ-41 ਦੇ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਦੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ

ਮੋਹਾਲੀ, 24 ਅਗਸਤ, ਪੰਜਾਬੀ ਦੁਨੀਆ ਬਿਊਰੋ :

ਵਾਰਡ ਨੰਬਰ 41 ਤੋਂ ਭਾਜਪਾ ਦੀ ਮਿਊਂਸਪਲ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੀ ਮੀਟਿੰਗ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਲੋਕਾਂ ਦੀਆਂ ਅਹਿਮ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਇਨ੍ਹਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ।

ਗੁਰਪ੍ਰੀਤ ਕੌਰ ਉੱਭਾ ਨੇ ਸੈਕਟਰ 87-88 ਦੀ ਸਲਿੱਪ ਰੋਡ ’ਤੇ ਨਾਜਾਇਜ਼ ਕਬਜ਼ਿਆਂ ਅਤੇ ਸਫ਼ਾਈ ਦੀ ਮਾੜੀ ਵਿਵਸਥਾ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸੜਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਸੈਕਟਰ 80/81 ਦੇ ਪੁਲ ਦਾ ਪਿਛਲੇ 7-8 ਸਾਲਾਂ ਤੋਂ ਚਾਲੂ ਨਾ ਹੋਣ ਦਾ ਮਾਮਲਾ ਵੀ ਨਗਰ ਨਿਗਮ ਦੇ ਧਿਆਨ ਵਿੱਚ ਲਿਆਂਦਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਕੰਮ ਨੂੰ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਨੇ ਪਿੰਡ ਸੰਭਾਲਕੀ ਦੀ ਲਗਭਗ 9 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਵੀ ਗੰਭੀਰਤਾ ਨਾਲ ਉਠਾਇਆ ਅਤੇ ਸਰਕਾਰੀ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ।

ਗੁਰਪ੍ਰੀਤ ਕੌਰ ਉੱਭਾ ਨੇ ਸੰਭਾਲਕੀ, ਨਨੂੰ ਮਾਜਰਾ, ਸੈਕਟਰ 85, 86 ਅਤੇ 88 ਸਮੇਤ ਵਾਰਡ ਨੰਬਰ 41 ਦੇ ਵੱਖ-ਵੱਖ ਇਲਾਕਿਆਂ ਵਿੱਚ ਸੈਨੀਟੇਸ਼ਨ, ਗੰਦੇ ਪਾਣੀ ਦੀ ਨਿਕਾਸੀ ਅਤੇ ਪਾਰਕਾਂ ਦੀ ਸਹੀ ਸਾਂਭ-ਸੰਭਾਲ ਨਾ ਹੋਣ ਸਬੰਧੀ ਵੀ ਨਗਰ ਨਿਗਮ ਦੇ ਮੇਅਰ ਸ. ਸਰਬਜੀਤ ਸਿੰਘ, ਵਿਧਾਇਕ ਕੁਲਵੰਤ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦਾ ਧਿਆਨ ਖਿੱਚਿਆ।

ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

Leave a Reply

Your email address will not be published. Required fields are marked *