
ਮੋਹਾਲੀ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਹਾਲੀ ਦੇ ਇੱਕ ਵਫ਼ਦ ਨੇ ਜ਼ਿਲ੍ਹਾ ਮੋਹਾਲੀ ਦੇ ਨਵ-ਨਿਯੁਕਤ ਐੱਸਐੱਸਪੀ ਵਰੁਣ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਨਿੱਘਾ ਸਨਮਾਨ ਕੀਤਾ। ਇਸ ਵਫਦ ਦੇ ਵਿੱਚ ਐਸੋਸੀਏਸ਼ਨ ਮੋਹਾਲੀ ਜ਼ਿਲ੍ਹੇ ਦੇ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾ. ਸਤਿੰਦਰ ਕੁਮਾਰ ਡੀਐੱਸਪੀ, ਜੀਪੀ ਸਿੰਘ ਡੀਐੱਸਪੀ , ਮਨਮੋਹਨ ਸਿੰਘ ਕਾਹਲੋਂ, ਦਲਜੀਤ ਸਿੰਘ ਕੇਲੋਂ, ਹਰਭਿੰਦਰ ਕੁਮਾਰ, ਰਘੁਬੀਰ ਸਿੰਘ ਰੀਡਰ, ਪਰਮਜੀਤ ਸਿੰਘ ਮਲਕਪੁਰ, ਨਰਿੰਦਰ ਸਿੰਘ ਸਰਹੰਦੀ ਅਤੇ ਰਾਜ ਕੁਮਾਰ (ਸਾਰੇ ਸੇਵਾ ਮੁਕਤ ਇੰਸਪੈਕਟਰ) ਸਮੇਤ ਕਈ ਸੇਵਾਮੁਕਤ ਪੁਲਿਸ ਅਧਿਕਾਰੀ ਸ਼ਾਮਿਲ ਸਨ।ਵਫ਼ਦ ਦੇ ਮੈਂਬਰਾਂ ਨੇ ਨਵ-ਨਿਯੁਕਤ ਐੱਸਐੱਸਪੀ ਨਾਲ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਪਹਿਲ ਦੇ ਆਧਾਰ ‘ਤੇ ਸੁਣਵਾਈ ਕੀਤੀ ਜਾਵੇਗੀ ਅਤੇ ਇਨਸਾਫ਼ ਦਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੇਵਾਮੁਕਤ ਮੁਲਾਜ਼ਮਾਂ ਨੇ ਆਪਣੀ ਸੇਵਾ ਦੌਰਾਨ ਵਿਭਾਗ ਅਤੇ ਸਮਾਜ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ। ਐਸੋਸੀਏਸ਼ਨ ਦੇ ਮੈਂਬਰਾਂ ਨੇ ਵਰੁਣ ਸ਼ਰਮਾ ਨੂੰ ਐੱਸਐੱਸਪੀ ਮੋਹਾਲੀ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦੀਆਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ।