Breaking News
Smart Media Insurance Point

ਪਿੰਡ ਕੰਬਾਲਾ ਵਿਖੇ ਨਗਰ ਖੇੜਾ ਜੀ ਦਾ ਸਲਾਨਾ ਵਿਸ਼ਾਲ ਭੰਡਾਰਾ ਕਰਵਾਇਆ

ਮੋਹਾਲੀ, 20 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪਿੰਡ ਕੰਬਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਖੇੜਾ ਜੀ ਦਾ ਸਲਾਨਾ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਾਬਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਜੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਸਮਾਗਮ ਦੌਰਾਨ ਸਵੇਰੇ 8 ਵਜੇ ਹਵਨ ਕਰਵਾਇਆ ਗਿਆ। ਹਵਨ ਨਗਰ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕਰਵਾਇਆ ਗਿਆ। ਇਸ ਉਪਰੰਤ ਸੰਗਤਾਂ ਲਈ ਖੀਰ-ਪੂੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਨਗਰ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਮੂਹ ਨਗਰ ਨਿਵਾਸੀਆਂ ਨੂੰ ਸਮਾਗਮ ਦੀ ਵਧਾਈ ਦਿੱਤੀ ਅਤੇ ਨਗਰ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

ਇਸ ਮੌਕੇ ਸ. ਅਮਰੀਕ ਸਿੰਘ, ਸਾਬਕਾ ਸਰਪੰਚ ਅਤੇ ਵਾਈਸ ਪ੍ਰਧਾਨ ਬਲਾਕ, ਕਾਂਗਰਸ ਕਮੇਟੀ, ਮੋਹਾਲੀ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੀਆਂ ਧਾਰਮਿਕ ਅਤੇ ਸਮਾਜਿਕ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਵਾਸੀਆਂ ਵੱਲੋਂ ਮਿਲ-ਜੁਲ ਕੇ ਕੀਤੀ ਗਈ ਸੇਵਾ ਅਤੇ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਨੇ ਨਗਰ ਖੇੜਾ ਜੀ ਦੇ ਸਲਾਨਾ ਸਮਾਗਮ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਮੋਹਰ ਸਿੰਘ ਸਾਬਕਾ ਪੰਚ, ਬਲਵਿੰਦਰ ਸਿੰਘ ਪੰਚ, ਨਿਰਮਲ ਸਿੰਘ, ਅਜੈਬ ਸਿੰਘ, ਸਮੇਤ ਹੋਰ ਪਤਵੰਤੇ ਅਤੇ ਨਗਰ ਨਿਵਾਸੀ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਨਗਰ ਨਿਵਾਸੀਆਂ, ਸੇਵਾਦਾਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *