Breaking News
Smart Media Dashmesh Insurance Point

ਜਾਪਾਨੀ ਹਾਕੀ ਟੀਮ ਦਾ ਮੋਹਾਲੀ ਪਹੁੰਚਣ ‘ਤੇ ਜੋਸ਼ੋ-ਖਰੋਸ਼ ਨਾਲ ਸ਼ਾਨਦਾਰ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਪਹੁੰਚੀ ਪੰਜਾਬ, ਟੂਰਨਾਮੈਂਟ ਦੀ 27 ਅਕਤੂਬਰ ਤੋਂ ਸ਼ੁਰੂਆਤ

ਮੋਹਾਲੀ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੋਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਭੰਗੜੇ ਦੀਆਂ ਧੁਨਾਂ, ਫੁੱਲਾਂ ਦੇ ਹਾਰਾਂ ਅਤੇ ਪੰਜਾਬੀ ਮਹਿਮਾਨਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਜਾਪਾਨੀ ਖਿਡਾਰੀਆਂ ਨੇ ਇਸ ਸਵਾਗਤ ਲਈ ਧੰਨਵਾਦ ਕਰਦਿਆਂ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਰ ਕੀਤਾ।

ਇਹ ਵੱਕਾਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਕਰਵਾਇਆ ਜਾਵੇਗਾ। ਉਦਘਾਟਨੀ ਮੁਕਾਬਲਾ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਵੇਗਾ, ਜਦਕਿ ਫਾਈਨਲ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਭਾਰਤ ਅਤੇ ਜਾਪਾਨ ਤੋਂ ਇਲਾਵਾ ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਟੂਰਨਾਮੈਂਟ ਵਿੱਚ ਹਿੱਸਾ ਲੈਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਇਸ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਸੁਰੱਖਿਆ, ਰਿਹਾਇਸ਼ ਅਤੇ ਆਵਾਜਾਈ ਸਮੇਤ ਵਿਸ਼ਵ ਪੱਧਰੀ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ।

Leave a Reply

Your email address will not be published. Required fields are marked *